ਭਾਰਤ-ਪਾਕਿ ਸਰਹੱਦ ‘ਤੇ ਵੱਡੀ ਮਾਤਰਾ ’ਚ ਹਥਿਆਰ ਬਰਾਮਦ

ਡਰੋਨ ਰਾਹੀਂ ਸੁੱਟੇ ਗਏ ਹਥਿਆਰ, 

ਅੱਠ ਪਿਸਤੌਲ ਅਤੇ ਹੋਰ ਅਸਲਾ ਬਰਾਮਦ

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪਾਕਿਸਤਾਨ ਲਗਾਤਾਰ ਡਰੋਨ ਰਾਹੀਂ ਭਾਰਤ ’ਚ ਹਥਿਆਰ ਭੇਜਣ ਦੀਆਂ ਕੋਸ਼ਿਸ਼ ਕਰ ਰਿਹਾ ਹੈ। ਪਾਕਿ ਆਪਣੇ ਨਾਪਾਕ ਇਰਾਦਿਆਂ ਤੋਂ ਬਾਜ ਨਹੀਂ ਆ ਰਿਹਾ। ਪੰਜਾਬ ਪੁਲਿਸ ਦੇ ਜਵਾਨਾਂ ਨੇ ਇੱਕ ਵਾਰ ਫਿਰ ਪਾਕਿ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਪੁਲਿਸ ਦੇ ਜਵਾਨਾਂ  ਨੇ ਭਾਰਤ-ਪਾਕਿਸਤਾਨ ਸਰਹੱਦ (Indo-Pak Border) ‘ਤੇ ਗੁਆਂਢੀ ਦੇਸ਼ ਤੋਂ ਆਏ ਵੱਡੀ ਮਾਤਰਾ ’ਚ ਹਥਿਆਰ ਕੀਤੇ ਹਨ। ਹਥਿਆਰਾਂ ਦੀ ਇਹ ਖੇਪ ਕੰਡਿਆਲੀ ਤਾਰ ਤੋਂ ਪਾਰ ਬੈਠੇ ਆਈਐਸਆਈ ਏਜੰਟਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।

ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੂੰ ਇਸ ਬਾਰੇ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਹਥਿਆਰ ਬਰਾਮਦ ਕੀਤੇ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਏਜੰਟਾਂ ਨੇ ਸਰਹੱਦੀ ਇਲਾਕਿਆਂ ਵਿੱਚ ਪੈ ਰਹੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭੇਜੀ ਸੀ। ਸਪੈਸ਼ਲ ਟਾਸਕ ਫੋਰਸ (STF) ਨੂੰ ਇਸ ਬਾਰੇ ਪਤਾ ਲੱਗਾ। ਉਸ ਨੇ ਤੁਰੰਤ ਪੁਲਿਸ ਫੋਰਸ ਲੈ ਕੇ ਸਰਹੱਦੀ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਸਮੱਗਲਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਖੇਪ ਬਰਾਮਦ ਕਰ ਲਈ।

ਹਾਲਾਂਕਿ ਧੁੰਦ ਕਾਰਨ ਪੁਲਿਸ ਨੂੰ ਆਪਣੀ ਕਾਰਵਾਈ ਚਲਾਉਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। ਪੁਲਿਸ ਅਧਿਕਾਰੀਆਂ ਨੇ ਸਰਹੱਦੀ ਖੇਤਰ ਦੇ ਨੇੜਲੇ ਪਿੰਡਾਂ ਵਿੱਚ ਰਹਿੰਦੇ ਨਸ਼ਾ ਤਸਕਰਾਂ ਦੇ ਨਾਲ-ਨਾਲ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ ਜਿੱਥੋਂ ਹਥਿਆਰਾਂ ਦੀ ਖੇਪ ਮਿਲੀ ਸੀ ਤਾ ਕਿ ਪਤਾ ਲਾਇਆ ਜਾ ਸਕੇ ਇਹ ਖੇਪ ਕਿਨ੍ਹਾਂ ਕੋਲ ਜਾਣੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ