ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News ਆਰਮੀ ਅਗਨੀਵੀਰ ...

    ਆਰਮੀ ਅਗਨੀਵੀਰ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਆਈ ਵੱਡੀ ਖੁਸ਼ਖਬਰੀ

    Agniveer

    ਆਰਮੀ ਅਗਨੀਵੀਰ ਭਰਤੀ ਰੈਲੀ ਫਿਰੋਜ਼ਪੁਰ ਲਈ ਦਿੱਤੀ ਜਾਵੇਗੀ ਮੁਫਤ ਪੂਰਵ ਸਿਖਲਾਈ

    (ਸੱਚ ਕਹੂੰ ਨਿਊਜ਼) ਬਠਿੰਡਾ। ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵੱਲੋਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏ.ਆਰ.ਓ ਫਿਰੋਜ਼ਪੁਰ ਵਿਖੇ ਹੋ ਰਹੀ ਆਰਮੀ ਅਗਨੀਵੀਰ ਦੀ ਭਰਤੀ ਰੈਲੀ ਲਈ ਮੁਫਤ ਪੂਰਵ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਭਰਤੀ ਦੇਖਣ ਲਈ ਪਹਿਲਾ ਆਰਮੀ ਦੀ ਵੈਬਸਾਈਟ ’ਤੇ ਆਨ-ਲਾਈਨ ਅਪਲਾਈ ਕਰਨਾ ਜ਼ਰੂਰੀ ਹੈ। Agniveer

    ਕੈਂਪ ਇੰਚਾਰਜ ਹਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਜ਼ਿਲ੍ਹਿਆ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ 20 ਫਰਵਰੀ ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਤੋਂ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਆਰਮੀ ਲਈ ਆਨ-ਲਾਈਨ ਅਪਲਾਈ ਕੀਤੇ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜਾ ਪਾਸਪੋਰਟ ਸਾਈਜ ਫੋਟੋ ਆਦਿ ਦਸਤਾਵੇਜ਼ ਲੈ ਕੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ’ਤੇ ਕੈਂਪ ਵਿੱਚ ਪਹੁੰਚ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ। Agniveer

    ਅਗਨੀਵੀਰ ਭਰਤੀ ਦਾ ਆਨਲਾਈਨ ਲਿਖਤੀ ਪੇਪਰ 22 ਅਪ੍ਰੈਲ ਨੂੰ (Agniveer )

    ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਾਲ 2024-25 ਲਈ ਆਰਮੀ ਦੀ ਅਗਨੀਵੀਰ ਦੀ ਭਰਤੀ ਲਈ ਰਜਿਸਟਰੇਸ਼ਨ 13 ਫਰਵਰੀ ਤੋਂ ਸ਼ੁਰੂ ਹੋ ਕੇ 22 ਮਾਰਚ ਤੱਕ ਹੋਣੀ ਹੈ। ਆਰਮੀ ਅਗਨੀਵੀਰ ਭਰਤੀ ਦਾ ਆਨਲਾਈਨ ਲਿਖਤੀ ਪੇਪਰ 22 ਅਪ੍ਰੈਲ ਨੂੰ ਹੋਵੇਗਾ। ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 94641-52013, 95493-00001, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ।

    LEAVE A REPLY

    Please enter your comment!
    Please enter your name here