ਅਰੁਣਾਚਲ ਪ੍ਰਦੇਸ਼ ‘ਚ ਫੌਜ ਦਾ ਚੀਤਾ ਹੈਲੀਕਾਪਟਰ ਕਰੈਸ਼

Helicopter Crash
Helicopter Crash

ਦੋਵੇਂ ਪਾਇਲਟਾਂ ਦੀ ਭਾਲ ਜਾਰੀ

(ਸੱਚ ਕਹੂੰ ਨਿਊਜ ) ਅਰੁਣਾਚਲ ਪ੍ਰਦੇਸ਼।  ਅਰੁਣਾਚਲ ਪ੍ਰਦੇਸ਼ ‘ਚ ਭਾਰਤੀ ਫੌਜ ਦਾ ਹੈਲੀਕਾਪਟਰ ਚੀਤ ਕਰੈਸ਼ ਹੋ ਗਿਆ ਹੈ। ਇਹ ਹੈਲੀਕਾਪਟਰ ਮੰਡਲਾ ਪਹਾੜੀ ਖੇਤਰ ‘ਚ ਕਰੈਸ਼ ਹੋਇਆ। ਇਸ ਵਿੱਚ ਲੈਫਟੀਨੈਂਟ ਕਰਨਲ ਅਤੇ ਮੇਜਰ ਰੈਂਕ ਦੇ ਅਧਿਕਾਰੀ ਮੌਜ਼ੂਦ ਸਨ। ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਫੌਜ ਨੇ ਕਿਹਾ ਕਿ ਹੈਲੀਕਾਪਟਰ ਨੇ ਬੋਮਦਿਆਲ ਤੋਂ ਉਡਾਣ ਭਰੀ ਸੀ। ਸਵੇਰੇ 9:15 ਵਜੇ ਹੈਲੀਕਾਪਟਰ ਦਾ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਨਾਲ ਸੰਪਰਕ ਟੁੱਟ ਗਿਆ। ਉਦੋਂ ਤੋਂ ਹੈਲੀਕਾਪਟਰ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

 ਰੱਖਿਆ ਗੁਹਾਟੀ ਦੇ ਪੀਆਰਓ, ਲੈਫਟੀਨੈਂਟ ਕਰਨਲ ਮਹਿੰਦਰ ਰਾਵਤ ਨੇ ਕਿਹਾ ਕਿ ਫੌਜ ਅਰੁਣਾਚਲ ਪ੍ਰਦੇਸ਼ ਦੇ ਬੋਮਡਿਲਾ ਨੇੜੇ ਇੱਕ ਆਪਰੇਸ਼ਨ ਸਰਟੀ ਚਲਾ ਰਹੀ ਸੀ। ਇਸ ਦੌਰਾਨ ਸਵੇਰੇ 9:15 ਵਜੇ ਆਰਮੀ ਏਵੀਏਸ਼ਨ ਚੀਤਾ ਹੈਲੀਕਾਪਟਰ ਦਾ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਨਾਲ ਸੰਪਰਕ ਟੁੱਟ ਗਿਆ। ਸਰਚ ਪਾਰਟੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here