ਫੌਜ POK ‘ਤੇ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ : ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ

ਸਰਕਾਰੀ ਤੋਂ ਆਦੇਸ਼ ਮਿਲਦੇ ਹੀ ਕਰ ਦੇਵਾਂਗੇ ਕਾਰਵਾਈ (POK)

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਉੱਤਰੀ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਕਾਫੀ ਬਦਲਾਅ ਆਇਆ ਹੈ। ਸੂਬੇ ‘ਚ ਅੱਤਵਾਦ ‘ਤੇ ਲਗਾਮ ਲਗਾਈ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ, ”ਜਦੋਂ ਭਾਰਤ ਸਰਕਾਰ ਹੁਕਮ ਦਿੰਦੀ ਹੈ ਤਾਂ ਫੌਜ ਪੀਓਕੇ (POK) ‘ਤੇ ਕਾਰਵਾਈ ਕਰਨ ਲਈ ਤਿਆਰ ਹੈ।

ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੇ ਕਿਹਾ ਕਿ ਅੱਤਵਾਦੀ ਕਦੇ ਵੀ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਵਿਸ਼ੇ ‘ਤੇ ਸੰਸਦ ‘ਚ ਮਤਾ ਪਾਸ ਕੀਤਾ ਗਿਆ ਹੈ। ਇਸ ਵਿੱਚ ਕੋਈ ਨਵੀਂ ਗੱਲ ਨਹੀਂ ਹੈ। ਇਹ ਸੰਸਦ ਦੇ ਮਤੇ ਦਾ ਹਿੱਸਾ ਹੈ। ਭਾਰਤੀ ਫੌਜ ਸਰਕਾਰ ਦੇ ਹਰ ਹੁਕਮ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਹੁਕਮ ਦੇਵੇਗੀ, ਫੌਜ ਪੂਰੀ ਤਿਆਰੀ ਨਾਲ ਅੱਗੇ ਵਧੇਗੀ।

ਪਾਕਿਸਤਾਨ ਲਗਾਤਾਰ ਨਸ਼ੇ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਹਾਲ ਹੀ ਵਿੱਚ ਅਸੀਂ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਫੜੇ ਹਨ। ਜਿਹੜੇ ਅੱਤਵਾਦੀ ਅਸੀਂ ਸਰਹੱਦ ‘ਤੇ ਮਾਰ ਰਹੇ ਹਾਂ, ਇਹ ਲੋਕ ਕਹਿੰਦੇ ਹਨ ਕਿ ਤੁਸੀਂ ਸਮੱਗਲਰਾਂ ਨੂੰ ਮਾਰ ਰਹੇ ਹੋ। ਇਸ ਤੋਂ ਸਾਫ਼ ਹੈ ਕਿ ਪਾਕਿਸਤਾਨ ਹਰ ਰੋਜ਼ ਨਸ਼ੇ ਵੇਚਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ।

ਜੰਮੂ-ਕਸ਼ਮੀਰ ‘ਚ ਹੋ ਰਹੀ ਟਾਰਗੇਟ ਕਿਲਿੰਗ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬੇ ‘ਚ ਅੱਤਵਾਦ ਨੂੰ ਰੋਕਣ ਲਈ ਕਾਫੀ ਕੰਮ ਕੀਤਾ ਗਿਆ ਹੈ। ਜਿਸ ਤੋਂ ਬੌਖਲਾਏ ਅੱਤਵਾਦੀਆਂ ਵੱਲੋਂ ਕਈ ਵਾਰ ਪਿਸਤੌਲ ਅਤੇ ਕਦੇ ਹਥਿਆਰ ਭੇਜਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਨਿਹੱਥੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ ਪਰ ਅੱਤਵਾਦੀ ਕਦੇ ਵੀ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋ ਸਕਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ