ਸਾਡੇ ਨਾਲ ਸ਼ਾਮਲ

Follow us

9.4 C
Chandigarh
Thursday, January 22, 2026
More
    Home Breaking News Sad News: ਜੰਮ...

    Sad News: ਜੰਮੂ ਕਸ਼ਮੀਰ ’ਚ ਜ਼ਿਲ੍ਹਾ ਮਾਨਸਾ ਦਾ ਫੌਜੀ ਜਵਾਨ ਸ਼ਹੀਦ

    Sad News
    ਮਾਨਸਾ : ਸ਼ਹੀਦ ਜਵਾਨ ਲਵਪ੍ਰੀਤ ਸਿੰਘ ਦੀ ਫ਼ਾਈਲ ਫੋਟੋ

    ਪਿੰਡ ਅਕਲੀਆ ਨਾਲ ਸਬੰਧਿਤ ਸੀ ਅਗਨੀਵੀਰ ਲਵਪ੍ਰੀਤ ਸਿੰਘ 

    Sad News: (ਸੁਖਜੀਤ ਮਾਨ) ਮਾਨਸਾ। ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਨੌਜਵਾਨ ਲਵਪ੍ਰੀਤ ਸਿੰਘ, ਜੋ ਅਗਨੀਵੀਰ ਸਕੀਮ ਤਹਿਤ ਦੋ ਸਾਲ ਪਹਿਲਾਂ ਭਰਤੀ ਹੋਇਆ ਸੀ, ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਕੁੱਪਵਾੜਾ ’ਚ ਦਹਿਸ਼ਤਗਰਦਾਂ ਨਾਲ ਲੜਦਿਆਂ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਪਿੰਡ ਅਕਲੀਆ ’ਚ ਜਵਾਨ ਦੀ ਸ਼ਹਾਦਤ ਬਾਰੇ ਖ਼ਬਰ ਮਿਲਣ ਤੋਂ ਬਾਅਦ ਪੂਰਾ ਪਿੰਡ ਸੋਗ ’ਚ ਡੁੱਬ ਗਿਆ।

    ਇਹ ਵੀ ਪੜ੍ਹੋ: ਵਿਭਾਗੀ ਨੌਕਰਸ਼ਾਹੀ ਦੇ ਗੈਰ- ਜਵਾਬਦੇਹ ਰਵੱਈਏ ਨੇ ਉੱਚ ਸਿੱਖਿਆ ਦਾ ਦਿਵਾਲਾ ਕੱਢਿਆ

    ਵੇਰਵਿਆਂ ਮੁਤਾਬਿਕ ਫ਼ੌਜ ’ਚ ਭਰਤੀ ਹੋਣ ਲਈ ਲਗਾਤਾਰ ਕੋਸ਼ਿਸਾਂ ਕਰਦਾ ਲਵਪ੍ਰੀਤ ਸਿੰਘ ਅਗਨੀਵੀਰ ਸਕੀਮ ਤਹਿਤ ਦੋ ਸਾਲ ਪਹਿਲਾਂ ਭਰਤੀ ਹੋਇਆ ਸੀ। ਇਸ ਮੌਕੇ ਜੰਮੂ ਕਸ਼ਮੀਰ ਦੇ ਕੁਪਵਾੜਾ ’ਚ 99 ਮੀਡੀਅਮ ਰੈਜੀਮੈਂਟ ’ਚ ਆਰਟੀ ਯੂਨਿਟ ਵਿੱਚ ਸੇਵਾਵਾਂ ਨਿਭਾਅ ਰਿਹਾ ਸੀ। ਡਿਊਟੀ ਦੌਰਾਨ ਦਹਿਸ਼ਤਗਰਦਾਂ ਵੱਲੋਂ ਚਲਾਈ ਗੋਲੀ ਲੱਗਣ ਨਾਲ ਨੌਜਵਾਨ ਮੌਕੇ ’ਤੇ ਹੀ ਸ਼ਹੀਦ ਹੋ ਗਿਆ। ਸ਼ਹੀਦ ਨੌਜਵਾਨ ਲਵਪ੍ਰੀਤ ਸਿੰਘ ਆਪਣੇ ਪਿੱਛੇ ਪਿਤਾ ਬੇਅੰਤ ਸਿੰਘ ਤੇ ਮਾਤਾ ਗੁਰਮੀਤ ਕੌਰ ਤੇ ਭਰਾ ਸੇਵਕ ਸਿੰਘ ਨੂੰ ਛੱਡ ਗਿਆ ਹੈ। ਪਿੰਡ ਅਕਲੀਆ ਦੇ ਸਰਪੰਚ ਜਸਵੀਰ ਸਿੰਘ ਕਾਕਾ ਦਾ ਕਹਿਣਾ ਹੈ ਕਿ ਇਸ ਮੰਦਭਾਗੀ ਘਟਨਾ ਦੀ ਸੂਚਨਾ ਪਿੰਡ ਅਕਲੀਆ ’ਚ ਲਵਪ੍ਰੀਤ ਸਿੰਘ ਦੇ ਘਰ ਕੱਲ੍ਹ ਸ਼ਾਮ ਨੂੰ ਫ਼ੌਜ ਦੇ ਜਵਾਨਾਂ ਵੱਲੋਂ ਫ਼ੋਨ ਕਰਕੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਲਵਪ੍ਰੀਤ ਸਿੰਘ ਦਾ ਸੁਭਾਅ ਬਹੁਤ ਚੰਗਾ ਸੀ ਤੇ ਮਿਲਣਸਾਰ ਸੀ। ਨੌਜਵਾਨ ਦੀ ਸ਼ਹਾਦਤ ਦਾ ਪਤਾ ਲੱਗਣ ’ਤੇ ਪਿੰਡ ’ਚ ਉਦਾਸੀ ਛਾਈ ਹੋਈ ਹੈ।

    ਮੁੱਖ ਮੰਤਰੀ ਵੱਲੋਂ ਹਮਦਰਦੀ ਦਾ ਪ੍ਰਗਟਾਵਾ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਵਾਨ ਲਵਪ੍ਰੀਤ ਸਿੰਘ ਦੀ ਸ਼ਹਾਦਤ ’ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਐਕਸ ’ਤੇ ਪੋਸਟ ਪਾ ਕੇ ਕਿਹਾ ਕਿ ਜੰਮੂ-ਕਸ਼ਮੀਰ ਦੇ ਕੁੱਪਵਾੜਾ ਵਿਖੇ ਦਹਿਸ਼ਤਗਰਦਾਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾਂ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ। ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਤੇ ਸਿਦਕ ਨੂੰ ਦਿਲੋਂ ਸਲਾਮ। ਉਹਨਾਂ ਕਿਹਾ ਕਿ ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ ਅਤੇ ਵਾਅਦੇ ਮੁਤਾਬਕ ਹਰ ਸੰਭਵ ਮਦਦ ਕੀਤੀ ਜਾਵੇਗੀ। ਸਾਡੇ ਲਈ ਸਾਡੇ ਜਵਾਨ ਸਾਡਾ ਮਾਣ ਨੇ ਭਾਵੇਂ ਉਹ ਅਗਨੀਵੀਰ ਹੀ ਕਿਉਂ ਨਾ ਹੋਣ। Sad News

    LEAVE A REPLY

    Please enter your comment!
    Please enter your name here