ਸਾਡੇ ਨਾਲ ਸ਼ਾਮਲ

Follow us

14.3 C
Chandigarh
Monday, January 19, 2026
More
    Home Breaking News ਫੌਜ ਦੇ ਜਵਾਨਾਂ...

    ਫੌਜ ਦੇ ਜਵਾਨਾਂ ਨੇ ਸੈਂਕੜੇ ਲੋਕਾਂ ਨੂੰ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ, ਵੇਖੋ ਤਸਵੀਰਾਂ

    Flood News Update

    ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ, ਬੀ.ਐਸ.ਐਫ. ਤੇ ਪੰਜਾਬ ਪੁਲਿਸ ਦੇ ਸਾਂਝੇ ਆਪਰੇਸ਼ਨ ਨੇ ਸੈਂਕੜੇ ਲੋਕਾਂ ਨੂੰ ਦਰਿਆ ਦੇ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ

    • ਵਿਧਾਇਕ ਰਣਬੀਰ ਸਿੰਘ ਭੁੱਲਰ ਵੀ ਸਾਥੀਆਂ ਸਮੇਤ ਰਾਹਤ ਕਾਰਜਾਂ ਵਿੱਚ ਜੁੱਟੇ
    •  ਪਿੰਡ ਰੁਕਨੇ ਵਾਲਾ, ਨਿਹਾਲਾ ਲਵੇਰਾ ਵਿਖੇ ਰਾਹਤ ਕੈਂਪ ਸਥਾਪਿਤ, ਡਾਕਟਰੀ ਸਹਾਇਤਾ, ਲੰਗਰ, ਪਸ਼ੂਆਂ ਦੇ ਚਾਰੇ ਸਮੇਤ ਹਰ ਤਰ੍ਹਾਂ ਦੀ ਸੁਵਿਧਾ ਦਾ ਪ੍ਰਬੰਧ

    (ਸਤਪਾਲ ਥਿੰਦ) ਫ਼ਿਰੋਜ਼ਪੁਰ। ਬੀਤੀ ਰਾਤ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਤੇ ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਦਰਿਆ ਸਤਲੁਜ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡ ਰੁਕਨੇ ਵਾਲਾ, ਨਿਹਾਲਾ ਲਵੇਰਾ, ਬੰਡਾਲਾ, ਕਾਲੇ ਕੇ, ਜੱਲੋ ਕੇ, ਧੀਰਾ ਕਾਰਾ ਤੇ ਟੱਲੀ ਗਰਾਮ ਆਦਿ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ, ਬੀ.ਐਸ.ਐਫ. ਤੇ ਪੰਜਾਬ ਪੁਲਿਸ ਨੇ ਸਾਂਝਾ ਆਪਰੇਸ਼ਨ ਕਰਕੇ ਪਾਣੀ ਵਿੱਚ ਫ਼ਸੇ ਸੈਂਕੜੇ ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾ ਕੇ ਕੀਮਤੀ ਜਾਨਾਂ ਬਚਾਈਆਂ।

    ਲੋਕਾਂ ਨੂੰ ਪਾਣੀ ਵਿੱਚੋਂ ਸੁਰੱਖਿਅਤ ਕੱਢਣ ਲਈ 10 ਮੋਟਰ ਬੋਟ ਤੋਂ ਇਲਾਵਾ ਕਿਸ਼ਤੀਆਂ ਚਲਾਈਆਂ ਗਈਆਂ (Flood News Update)

    (Flood News Update) ਜ਼ਿਲ੍ਹਾ ਪ੍ਰਸ਼ਾਸਨ ਤੇ ਫੌਜ ਵੱਲੋਂ ਬਚਾਅ ਕਾਰਜ ਸਾਰੀ ਰਾਤ ਵੀ ਜਾਰੀ ਰਹੇ। ਸਵੇਰ ਤੱਕ ਲੋਕਾਂ ਨੂੰ ਪਾਣੀ ਵਿੱਚੋਂ ਸੁਰੱਖਿਅਤ ਕੱਢਣ ਲਈ 10 ਮੋਟਰ ਬੋਟ ਤੋਂ ਇਲਾਵਾ ਕਿਸ਼ਤੀਆਂ ਚਲਾਈਆਂ ਗਈਆਂ। ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੀ ਸਾਥੀਆਂ ਸਮੇਤ ਰਾਹਤ ਕਾਰਜਾਂ ਵਿੱਚ ਜੁੱਟੇ ਹਨ।

    ਡੀ.ਸੀ., ਐਸਐਸਪੀ ਦੀ ਨਿਗਰਾਨੀ ਹੇਠ ਬਚਾਅ ਟੀਮਾਂ ਸਾਰੀ ਰਾਤ ਰਹੀਆਂ ਕਾਰਜਸ਼ੀਲ

    ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਲਗਾਤਾਰ ਹੋਈ ਬਾਰਿਸ਼ ਨਾਲ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਕਾਫ਼ੀ ਵੱਧ ਜਾਣ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਤਲੁਜ ਨਾਲ ਲੱਗਦੇ ਨੀਵੇਂ ਪਿੰਡਾਂ ਵਿੱਚ ਪਾਣੀ ਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਐਸ.ਐਸ.ਪੀ. ਸ. ਭੁਪਿੰਦਰ ਸਿੰਘ ਨਾਲ ਮਿਲ ਕੇ ਨਾਜ਼ੁਕ ਸਥਿਤੀ ਵਾਲੇ ਪਿੰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ ਅਤੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। (Flood News Update)

    ਉਨ੍ਹਾਂ ਦੱਸਿਆ ਕਿ ਜਿੱਥੇ ਵੀ ਸਤਲੁਜ ਦੇ ਬੰਨ੍ਹ ਕਮਜ਼ੋਰ ਲੱਗ ਰਹੇ ਸੀ ਉੱਥੇ ਮਿੱਟੀ ਪਾ ਕੇ ਮਜ਼ਬੂਤ ਕੀਤੇ ਗਏ ਹਨ ਅਤੇ ਜਿਹੜੇ ਇਲਾਕਿਆਂ ਵਿੱਚ ਪਾਣੀ ਆਇਆ ਉੱਥੋਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਰਾਹਤ ਕੇਂਦਰ ਵਿੱਚ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰੇ ਜ਼ਿਲ੍ਹੇ ਵਿੱਚ ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਹੜ੍ਹ ਪ੍ਰਭਾਵਿਤਾਂ ਲਈ ਡਾਕਟਰੀ ਸਹਾਇਤਾ, ਲੰਗਰ, ਪੀਣ ਵਾਲਾ ਪਾਣੀ, ਬਿਸਤਰੇ ਅਤੇ ਪਸ਼ੂਆਂ ਦੇ ਚਾਰੇ ਸਮੇਤ ਹਰ ਤਰ੍ਹਾਂ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਹਤ ਵਿੱਚ ਸਥਾਨਕ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਇਲਾਕੇ ਦੇ ਲੋਕਾਂ, ਐਨ.ਜੀ.ਓਜ਼ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਣੀ ਘੱਟ ਹੋਣ ਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

    ਦਰਿਆ ਸਤਲੁਜ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ.ਸੀ.

    ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆ ਦੇ ਪਾਣੀ ’ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਦਰਿਆ ਦੀ ਮਾਰ ਹੇਠ ਆਉਂਦੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਪਸ਼ੂਆਂ ਸਮੇਤ ਸੁਰੱਖਿਅਤ ਸਥਾਨਾਂ ’ਤੇ ਪਹੁੰਚਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣ ਅਤੇ ਸਹੀ ਜਾਣਕਾਰੀ ਤੇ ਮੱਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਜਾਰੀ ਕੀਤੇ ਵਲੱਡ ਕੰਟਰੋਲ ਸਹਾਇਤਾ ਨੰਬਰਾਂ ‘ਤੇ ਸੰਪਰਕ ਕਰਨ।

    ਇਹ ਵੀ ਪੜ੍ਹੋ : ਘੱਗਰ ਦਾ ਕਹਿਰ : 14 ਸਾਲਾ ਬੱਚਾ ਪਾਣੀ ‘ਚ ਰੁੜ੍ਹਿਆ

    ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਵੱਲੋਂ ਅਸੁਰੱਖਿਅਤ ਘਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਮਾਰ ਹੇਠ ਆਏ ਘਰਾਂ ਵਿੱਚੋਂ ਲਗਾਤਾਰ ਮੋਟਰਬੋਟ ਰਾਹੀਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਤੇ ਹੁਣ ਤੱਕ ਸੈਂਕੜੇ ਲੋਕ ਬਾਹਰ ਆ ਚੁੱਕੇ ਹਨ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਬੀਮਾਰਾਂ, ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪਹਿਲ ਦੇ ਆਧਾਰ ‘ਤੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

    Flood News Update Flood News Update

    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ, ਐਸ.ਡੀ.ਐਮ. ਸ. ਗਗਨਦੀਪ ਸਿੰਘ, ਚੇਅਰਮੈਨ ਬਲਰਾਜ ਸਿੰਘ ਕਟੋਰਾ, ਤਹਿਸੀਲਦਾਰ ਫ਼ਿਰੋਜ਼ਪੁਰ ਸੁਖਬੀਰ ਕੌਰ, ਸਿਵਲ ਸਰਜਨ ਸ੍ਰੀ ਰਾਜਿੰਦਰ ਪਾਲ, ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ ਤੋਂ ਇਲਾਵਾ ਭਾਰਤੀ ਫੌਜ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।

    LEAVE A REPLY

    Please enter your comment!
    Please enter your name here