ਸਾਡੇ ਨਾਲ ਸ਼ਾਮਲ

Follow us

16.5 C
Chandigarh
Friday, February 13, 2026
More
    Home ਸੂਬੇ ਪੰਜਾਬ ਚਾਰ ਜ਼ਿਲ੍ਹਿਆਂ ...

    ਚਾਰ ਜ਼ਿਲ੍ਹਿਆਂ ਦੀ ਫੌਜ ਭਰਤੀ ਰੈਲੀ 18 ਅਪਰੈਲ ਤੋਂ

    (ਰਾਮ ਗੋਪਾਲ ਰਾਏਕੋਟੀ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ, ਮੋਗਾ, ਰੂਪਨਗਰ ਅਤੇ ਅਜੀਤਗੜ੍ਹ (ਮੋਹਾਲੀ) ਦੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕਰਨ ਲਈ ਫੌਜ ਭਰਤੀ ਦਫ਼ਤਰ, ਢੋਲੇਵਾਲ ਕੰਪਲੈਕਸ, ਲੁਧਿਆਣਾ ਵੱਲੋਂ 18 ਅਪਰੈਲ ਤੋਂ 24 ਅਪਰੈਲ, 2017 ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਸਿਪਾਹੀ (ਜਨਰਲ ਡਿਊਟੀ), ਸਿਪਾਹੀ (ਕਲਰਕ/ਸਟੋਰ ਕੀਪਰ ਟੈਕਨੀਕਲ), ਸਿਪਾਹੀ ਟਰੇਡਮੈਨ (ਸਿਪਾਹੀ ਨਰਸਿੰਗ ਸਹਾਇਕ ਛੱਡ ਕੇ) ਅਤੇ ਸਿਪਾਹੀ ਤਕਨੀਕੀ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ।

    ਇਸ ਸਬੰਧੀ ਡਾਇਰੈਕਟਰ ਰਿਕਰੂਟਿੰਗ ਕਰਨਲ ਸ੍ਰੀ ਕਮਲ ਕਿਸ਼ੋਰ ਨੇ ਦੱਸਿਆ ਕਿ ਇਸ ਭਰਤੀ ਵਿੱਚ ਹਿੱਸਾ ਲੈਣ ਦੇ ਇਛੁੱਕ ਨੌਜਵਾਨਾਂ ਨੂੰ ਪਹਿਲਾਂ ਮਿਤੀ 17 ਫਰਵਰੀ ਤੋਂ 2 ਅਪਰੈਲ, 2017 ਦਰਮਿਆਨ ਫੌਜ ਦੀ ਵੈੱਬਸਾਈਟ ‘ਤੇ ਅਪਲਾਈ ਕਰਨਾ ਪਵੇਗਾ। ਆਨਲਾਈਨ ਅਪਲਾਈ ਪ੍ਰਕਿਰਿਆ ਖ਼ਤਮ ਹੋਣ ‘ਤੇ ਯੋਗ ਉਮੀਦਵਾਰਾਂ ਨੂੰ ਅਗਾਊਂ ਭਰਤੀ ਪ੍ਰਕਿਰਿਆ ਬਾਰੇ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਭਰਤੀ ਉਪਰੋਕਤ ਜ਼ਿਲ੍ਹਿਆਂ ਵਿੱਚ ਪੈਂਦੀਆਂ ਤਹਿਸੀਲਾਂ ਮੁਤਾਬਿਕ ਕੀਤੀ ਜਾਵੇਗੀ। ਸ੍ਰੀ ਕਮਲ ਕਿਸ਼ੋਰ ਨੇ ਇਛੁੱਕ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੈੱਬਸਾਈਟ ‘ਤੇ ਅਪਲਾਈ ਕਰਨ ਅਤੇ ਹੋਰ ਨੌਜਵਾਨਾਂ ਨੂੰ ਵੀ ਦੱਸਣ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here