ਸਾਡੇ ਨਾਲ ਸ਼ਾਮਲ

Follow us

22.1 C
Chandigarh
Thursday, February 12, 2026
More
    Home Breaking News ਜੰਮੂ-ਕਸ਼ਮੀਰ: ...

    ਜੰਮੂ-ਕਸ਼ਮੀਰ: ਨੈਸ਼ਨਲ ਹਾਈਵੇਅ ‘ਤੇ ਫੌਜ ਦੀ ਗੱਡੀ ਨੂੰ ਲੱਗੀ ਅੱਗ, ਹਾਦਸੇ ‘ਚ 4 ਜਵਾਨ ਸ਼ਹੀਦ

    Jammu And Kashmir

    (ਸੱਚ ਕਹੂੰ ਨਿਊਜ਼) ਜੰਮੂ ਕਸ਼ਮੀਰ। ਜੰਮੂ-ਕਸ਼ਮੀਰ ‘ਚ ਵੀਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਖਬਰਾਂ ਮੁਤਾਬਕ ਪੁੰਛ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਫੌਜ ਦੀ ਇਕ ਗੱਡੀ ‘ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 4 ਜਵਾਨਾਂ ਦੇ ਸ਼ਹੀਦ ਹੋਣ ਦੀ ਸੂਚਨਾ ਹੈ। ਸੂਚਨਾ ਮਿਲਦੇ ਹੀ ਫੌਜ ਅਤੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਰਿਪੋਰਟ ਮੁਤਾਬਕ ਅੱਗ ਬਿਜਲੀ ਡਿੱਗਣ ਕਾਰਨ ਲੱਗੀ, ਹਾਲਾਂਕਿ ਫਿਲਹਾਲ ਫੌਜ ਵੱਲੋਂ ਕੋਈ ਜਾਣਕਾਰੀ ਨਹੀਂ ਮਿਲੀ ਹੈ। ਜਿਸ ਇਲਾਕੇ ‘ਚ ਇਹ ਹਾਦਸਾ ਹੋਇਆ ਹੈ, ਉਹ ਪੁੰਛ ਤੋਂ 90 ਕਿਲੋਮੀਟਰ ਦੂਰ ਹੈ। ਫੌਜ ਦੇ ਟਰੱਕ ਨੂੰ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਗਿਆ।

    Jammu And Kashmir

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here