ਸਾਬਕਾ ਕਾਂਗਰਸ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਜੰਗਲਾਤ ਘੋਟਾਲੇ ’ਚ ਗ੍ਰਿਫ਼ਤਾਰੀ ’ਤੇ ਰੋਕ 2 ਹਫ਼ਤੇ ਵਧੀ

ਸਾਬਕਾ ਕਾਂਗਰਸ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਜੰਗਲਾਤ ਘੋਟਾਲੇ ’ਚ ਗ੍ਰਿਫ਼ਤਾਰੀ ’ਤੇ ਰੋਕ 2 ਹਫ਼ਤੇ ਵਧੀ

ਚੰਡੀਗੜ੍ਹ। ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਗਿਫ਼ਤਾਰੀ ਤੋਂ ਰਾਹਤ ਮਿਲੀ ਹੈ। ਉਸ ਦੀ ਗਿ੍ਰਫ਼ਤਾਰੀ ’ਤੇ ਰੋਕ ਦੋ ਹਫ਼ਤਿਆਂ ਲਈ ਵਧਾ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਇਹ ਆਦੇਸ਼ ਦਿੱਤਾ। ਪਿਛਲੀ ਸੁਣਵਾਈ ’ਚ ਹਾਈਕੋਰਟ ਨੇ ਸਰਕਾਰ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗਦੇ ਹੋਏ 25 ਜੁਲਾਈ ਤੱਕ ਗਿ੍ਰਫਤਾਰੀ ’ਤੇ ਰੋਕ ਲਗਾ ਦਿੱਤੀ ਸੀ। ਹਾਈ ਕੋਰਟ ਨੇ ਉਸੇ ਦਿਨ ਸਾਬਕਾ ਮੰਤਰੀ ਨੂੰ ਅੰਤਰਿਮ ਰਾਹਤ ਦਿੱਤੀ ਸੀ। ਅੱਜ ਯਾਨੀ ਸੋਮਵਾਰ ਨੂੰ ਹੋਈ ਸੁਣਵਾਈ ਵਿੱਚ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ 2 ਹਫਤਿਆਂ ’ਚ ਜਵਾਬ ਦੇਣ ਲਈ ਕਿਹਾ ਹੈ।

ਵਿਜੀਲੈਂਸ ਨੇ ਕੀਤਾ ਸੀ ਮਾਮਲਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਸਰਕਾਰ ਦੌਰਾਨ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਮੁਹਾਲੀ ਵਿੱਚ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਇਸ ਵਿੱਚ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਸ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ