ਸਾਡੇ ਨਾਲ ਸ਼ਾਮਲ

Follow us

14.9 C
Chandigarh
Monday, February 2, 2026
More
    Home Breaking News ਖੇਤੀ ਕਰਜ਼ਾ ਨਾ...

    ਖੇਤੀ ਕਰਜ਼ਾ ਨਾ ਮੋੜਨ ’ਤੇ 2000 ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

    kisan

    60 ਹਜ਼ਾਰ ਕਿਸਾਨ ਡਿਫਾਲਟਰ

    (ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਖੇਤੀ ਵਿਕਾਸ ਬੈਂਕਾਂ ਦਾ ਕਰਜਾ ਨਾ ਮੋੜਨ ਵਾਲੇ ਕਿਸਾਨਾਂ ’ਤੇ ਮਾਨ ਸਰਕਾਰ ਸਖਤ ਐਕਸ਼ਨ ਲਿਆ ਹੈ। ਇਸ ਦੇ ਲਈ ਸੂਬੇ ’ਚ ਦੋ ਹਜ਼ਾਰ ਕਿਸਾਨਾਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਹੋ ਗਏ ਹਨ। ਇਨ੍ਹਾਂ ’ਚ ਕੁਝ ਨਵੇਂ ਮਾਮਲੇ ਹਨ ਤੇ ਜਦੋਂਕਿ ਕੁਝ ਨਵੇਂ ਮਾਮਲੇ ਹਨ ਜਿਨ੍ਹਾਂ ਨੂੰ ਵਾਰੰਟ ਜਾਰੀ ਕੀਤੇ ਗਏ ਹਨ। ਕਈ ਥਾਵਾਂ ਤੋਂ ਕਿਸਾਨਾਂ ਦੀ ਗ੍ਰਿਫਤਾਰੀਆਂ ਦੀ ਵੀ ਖਬਰ ਹੈ।

    ਖੇਤ ਵਿਕਾਸ ਬੈਂਕ ਫ਼ਿਰੋਜ਼ਪੁਰ ਨੇ ਬਸਤੀ ਰਾਮਵਾੜਾ ਦੇ ਕਿਸਾਨ ਬਖਸ਼ੀਸ਼ ਸਿੰਘ ਨੂੰ ਫੜਿਆ। ਉਸ ‘ਤੇ 11 ਲੱਖ ਦਾ ਕਰਜ਼ਾ ਸੀ। ਉਧਰ, ਬਖਸ਼ੀਸ਼ ਸਿੰਘ ਨੇ ਲਿਖਤੀ ਰੂਪ ਵਿੱਚ ਦਿੱਤਾ ਕਿ ਉਹ ਇੱਕ ਮਹੀਨੇ ਵਿੱਚ ਕਰਜ਼ਾ ਮੋੜ ਦੇਵੇਗਾ। ਉਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਖੇਤੀ ਵਿਕਾਸ ਬੈਂਕ ਜਲਾਲਾਬਾਦ ਦੇ ਕਿਸਾਨ ਸੋਮਨਾਥ ਨੂੰ 12 ਲੱਖ ਦੇ ਕਰਜ਼ੇ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ 6.27 ਲੱਖ ਰੁਪਏ ਦੇ ਕੇ ਛੱਡ ਦਿੱਤਾ।

    ਸਰਕਾਰ ਨੇ 71 ਹਜ਼ਾਰ ਕਿਸਾਨਾਂ ਤੋਂ 3200 ਕਰੋੜ ਦੀ ਵਸੂਲੀ ਕਰਨੀ ਹੈ। ਇਸ ਦਾ ਪਤਾ ਲੱਗਦਿਆਂ ਹੀ ਕਿਸਾਨ ਜਥੇਬੰਦੀਆਂ ਭੜਕ ਗਈਆਂ। ਉਨ੍ਹਾਂ ਸਰਕਾਰ ਨੂੰ ਵਿਰੋਧ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ। ਹਾਲਾਂਕਿ ਸਰਕਾਰੀ ਅਧਿਕਾਰੀਆਂ ਨੇ ਇਸ ਮੁੱਦੇ ‘ਤੇ ਚੁੱਪ ਧਾਰੀ ਹੋਈ ਹੈ। ਪੰਜਾਬ ਵਿੱਚ 60 ਹਜ਼ਾਰ ਕਿਸਾਨ ਡਿਫਾਲਟਰ ਹੋ ਗਏ ਹਨ। ਜਿਨ੍ਹਾਂ ‘ਤੇ 2300 ਕਰੋੜ ਦਾ ਕਰਜ਼ਾ ਬਕਾਇਆ ਹੈ। ਇਨ੍ਹਾਂ ਵਿੱਚੋਂ ਫਿਲਹਾਲ ਸਖ਼ਤੀ ਨਾਲ 1150 ਕਰੋੜ ਦੀ ਵਸੂਲੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪਿਛਲੇ ਸੀਜ਼ਨ ‘ਚ ਬੈਂਕ ਸਿਰਫ 200 ਕਰੋੜ ਰੁਪਏ ਦੀ ਹੀ ਵਸੂਲੀ ਕਰ ਸਕੇ ਸਨ।

    ਚੁੱਪ ਨਹੀਂ ਬੈਠਣਗੇ ਕਿਸਾਨ : ਬਲਬੀਰ ਰਾਜੇਵਾਲ

    ਸਾਂਝਾ ਸਮਾਜ ਮੋਰਚਾ ਦੇ ਆਗੂ ਬਲਬੀਰ ਰਾਜੇਵਾਲ ਨੇ ਦੱਸਿਆ ਕਿ ‘ਆਪ’ ਸਰਕਾਰ ਨੇ ਸਹਿਕਾਰੀ ਬੈਂਕਾਂ ਦੇ ਕਰਜ਼ੇ ਦੀ ਵਸੂਲੀ ਲਈ ਸਹਿਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਧਾਰਾ 67ਏ ਤਹਿਤ ਇਹ ਛੋਟ ਦਿੱਤੀ ਹੈ। ਬਰਨਾਲਾ ਸਰਕਾਰ ਵੇਲੇ ਇਹ ਧਾਰਾ ਮੁਅੱਤਲ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਉਹ ਇਸ ਵਿਰੁੱਧ ਚੁੱਪ ਨਹੀਂ ਬੈਠਣਗੇ ਤੇ ਕਿਸਾਨ ਇਸ ਖਿਲਾਫ ਕੋਈ ਵੱਡਾ ਐਕਸ਼ਨ ਲੈਣਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here