ਸਾਡੇ ਨਾਲ ਸ਼ਾਮਲ

Follow us

20 C
Chandigarh
Tuesday, February 17, 2026
More
    Home ਸੂਬੇ ਪੰਜਾਬ 2 ਕਿੱਲੋ ਅਫੀਮ ...

    2 ਕਿੱਲੋ ਅਫੀਮ ਸਮੇਤ ਇੱਕ ਕਾਬੂ

    arrest

    arrest | ਨੇਪਾਲ ਤੋਂ ਲੈ ਕੇ ਆਉਂਦਾ ਸੀ ਅਫੀਮ

    ਖੰਨਾ। ਖੰਨਾ ਸੀ. ਆਈ. ਏ. ਪੁਲਿਸ ਵੱਲੋਂ 2 ਕਿੱਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀ ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਦੋਂ ਪੁਲਿਸ ਪਾਰਟੀ ਸੰਗਮ ਪੈਲਸ, ਪਾਇਲ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇਕ ਵਿਅਕਤੀ, ਜਿਸ ਨੇ ਪਿੱਠੂ ਬੈਗ ਪਾਇਆ ਹੋਇਆ ਸੀ, ਪੁਲਿਸ ਨੂੰ ਦੇਖ ਕੇ ਘਬਰਾ ਗਿਆ। ਇਸ ਤੋਂ ਬਾਅਦ ਉਹ ਨੇੜਲੇ ਖੇਤਾਂ ਵੱਲ ਮੁੜ ਗਿਆ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ।

    ਕਾਬੂ ਕੀਤੇ ਵਿਅਕਤੀ ਦੀ ਪਛਾਣ ਸ਼ਿਵ ਸ਼ੰਕਰ ਰਾਏ ਪੁੱਤਰ ਸੰਤ ਲਾਲ ਰਾਏ ਵਾਸੀ ਸੁਗਰੀਡੀ, ਜ਼ਿਲ੍ਹਾ ਸੀਤਾਮੜੀ, ਬਿਹਾਰ ਵਜੋਂ ਕੀਤੀ ਗਈ। ਉਕਤ ਵਿਅਕਤੀ ਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ 2 ਕਿੱਲੋ ਅਫੀਮ ਬਰਾਮਦ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਉਸ ‘ਤੇ ਮਾਮਲਾ ਦਰਜ ਕਰ ਲਿਆ। ਦੋਸ਼ੀ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਹ ਪਿਛਲੇ ਕਾਫੀ ਲੰਬੇ ਅਰਸੇ ਤੋਂ ਨੇਪਾਲ ਤੋਂ ਅਫੀਮ ਸਸਤੇ ਭਾਅ ਖਰੀਦ ਕੇ ਪੰਜਾਬ ‘ਚ ਵੱਖ-ਵੱਖ ਸ਼ਹਿਰਾਂ ‘ਚ ਮਹਿੰਗੇ ਭਾਅ ‘ਤੇ ਵੇਚਦਾ ਸੀ। ਫਿਲਹਾਲ ਪੁਲਿਸ ਵਲੋਂ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ, ਜਿਸ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    arrest

    LEAVE A REPLY

    Please enter your comment!
    Please enter your name here