Faridkot News: ਵਹੀਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ ‘ਚ ਮੋਟਰਸਾਈਕਲ ਤੇ ਐਕਟਿਵਾ ਸਮੇਤ ਕਾਬੂ

Faridkot News
Faridkot News: ਵਹੀਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ 'ਚ ਮੋਟਰਸਾਈਕਲ ਤੇ ਐਕਟਿਵਾ ਸਮੇਤ ਕਾਬੂ

Faridkot News: ਗ੍ਰਿਫਤਾਰ ਦੋਸ਼ੀ ਖਿਲਾਫ਼ ਪਹਿਲਾ ਵੀ ਦਰਜ ਸਨ ਚੋਰੀ ਅਤੇ ਹੋਰ ਧਾਰਾਵਾ ਸਬੰਧੀ 8 ਮੁਕੱਦਮੇ

Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੇ ਨਿਰਦੇਸ਼ਾਂ ਅਧੀਨ ਫ਼ਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਕਾਰਵਾਈ ਕਰਦੇ ਹੋਏ ਚੌਕੀ ਮੈਡੀਕਲ ਕਾਲਜ ਫਰੀਦਕੋਟ ਵੱਲੋਂ ਮੈਡੀਕਲ ਵਿੱਚ ਦਾਖਲ ਮਰੀਜ਼ਾਂ ਦੇ ਵਾਰਿਸਾਂ ਦੇ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।

ਗ੍ਰਿਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਗੁਰਜੰਟ ਸਿੰਘ ਉਰਫ ਰਾਜੂ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਮਨਾਵਾ ਜ਼ਿਲ੍ਹਾ ਮੋਗਾ ਵਜੋ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਪਾਰਟੀ ਵੱਲੋਂ ਮੁਲਜਮ ਪਾਸੋ ਚੋਰੀ ਕੀਤੇ 04 ਮੋਟਰਸਾਈਕਲ ਅਤੇ 01 ਐਕਟਿਵਾ ਬਰਾਮਦ ਕੀਤੀ ਗਈ ਹੈ। Faridkot News

ਜਾਣਕਾਰੀ ਮੁਤਾਬਿਕ ਸ:ਥ ਅਕਲਪ੍ਰੀਤ ਸਿੰਘ ਇੰਚਾਰਜ ਚੋਕੀ ਮੈਡੀਕਲ ਕਾਲਜ ਫਰੀਦਕੋਟ ਅਤੇ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਗੁਰਜੰਟ ਸਿੰਘ ਉਰਫ ਰਾਜੂ ਜੋ ਕਿ ਮੈਡੀਕਲ ਵਿੱਚ ਦਾਖਲ ਮਰੀਜ਼ਾਂ ਦੇ ਵਾਰਿਸਾਂ ਦੇ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਦਾ ਹੈ ਅਤੇ ਜੋ ਅੱਜ ਵੀ ਹਸਪਤਾਲ ਦੇ ਆਸ-ਪਾਸ ਮੋਟਰਸਾਈਕਲ ਚੋਰੀ ਕਰਨ ਦੀ ਤਾਕ ਵਿੱਚ ਘੁੰਮ ਰਿਹਾ ਹੈ। ਜਿਸ ਨੂੰ ਸੂਚਨਾ ਦੇ ਅਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਵੱਲੋਂ ਮੁਲਜਮ ਗੁਰਜੰਟ ਸਿੰਘ ਨੂੰ ਸਰਕੂਲਰ ਰੋਡ ਨੇੜੇ ਰਾਮ ਬਾਗ ਪਾਸੋਂ ਇੱਕ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਜਿਸ ਉਪਰੰਤ ਉਸ ਪਾਸੋਂ ਹੋਰ 03 ਮੋਟਰਸਾਈਕਲ ਅਤੇ 01 ਐਕਟਿਵਾ ਬਰਾਮਦ ਕੀਤੀ ਗਈ।

Read Also : Mathura Building Collapse: ਮਥੁਰਾ ’ਚ 6 ਮਕਾਨ ਅਚਾਨਕ ਡਿੱਗੇ, 12 ਲੋਕ ਦੱਬੇ, 3 ਦੀ ਮੌਤ, ਬਚਾਅ ਕਾਰਜ਼ ਜਾਰੀ

ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਬੀ.ਐਨ.ਐਸ ਦੀਆਂ ਧਾਰਾਵਾਂ 305, 317(2) ਤਹਿਤ ਮੁਕੱਦਮਾ ਨੰਬਰ 257 ਦਰਜ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੇ ਖਿਲਾਫ਼ ਪਹਿਲਾ ਵੀ ਚੋਰੀ ਅਤੇ ਹੋਰ ਧਾਰਾਵਾ ਸਬੰਧੀ 8 ਮੁਕੱਦਮੇ ਦਰਜ ਰਜਿਸਟਰ ਹਨ। ਮੁਲਜਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਲ ਕਰਨ ਉਪਰੰਤ ਮੁਲਜਮ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।