Bribe: ਚਲਾਣ ਪੇਸ਼ ਕਰਨ ਬਦਲੇ 4,500 ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਏਐਸਆਈ ਵਿਜੀਲੈਂਸ ਵੱਲੋਂ ਕਾਬੂ

Bribe
ਲੁਧਿਆਣਾ:  ਰਿਸਵਤ ਲੈਣ ਦੇ ਦੋਸ਼ਾਂ ‘ਚ ਕਾਬੂ ਵਿਅਕਤੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਟੀਮ ਦੀ ਗ੍ਰਿਫਤ ’ਚ।

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ (ਕਮਿਸ਼ਨਰੇਟ ਲੁਧਿਆਣਾ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ। Bribe

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਰਾਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ (ਲੁਧਿਆਣਾ) ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਥਾਣੇ ਵਿੱਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੀਆਂ ਮੁਸ਼ਕਿਲਾਂ ਵਧੀਆਂ, ਜਾਇਦਾਦ ਜਬਤ

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿੱਚ ਉਸ ਕੋਲੋਂ 20,500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। Bribe

LEAVE A REPLY

Please enter your comment!
Please enter your name here