ਮੋਗਾ ਕਬੱਡੀ ਖਿਡਾਰੀ ’ਤੇ ਫਾਇਰਿੰਗ ਕਰਨ ਵਾਲੇ ਗ੍ਰਿਫਤਾਰ

Moga News
ਕਬੱਡੀ ਖਿਡਾਰੀ ’ਤੇ ਚਲਾਈਆਂ ਗੋਲੀਆਂ, ਹਾਲਾਤ ਗੰਭੀਰ

(ਸੱਚ ਕਹੂੰ ਨਿਊਜ਼) ਮੋਗਾ। ਮੋਗਾ ’ਚ ਕਬੱਡੀ ਖਿਡਾਰੀ ’ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਨੇ ਪੁਲਿਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ 24 ਘੰਟਿਆਂ ਅੰਦਰ ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਨੂੰ ਫੜਨ ਲਈ ਥਾਂ-ਥਾਂ ਨਾਕਾਬੰਦੀ ਕੀਤੀ ਗਈ ਸੀ।

ਇਹ ਵੀ ਪੜ੍ਹੋ : ਬਰਨਾਲਾ ਹੌਲਦਾਰ ਕਤਲ ਕੇਸ ਨਾਲ ਜੁੜੀ ਵੱਡੀ ਖਬਰ

ਜਿਕਰਯੋਗ ਹੈ ਕਿ ਬੀਤੇ ਦਿਨਾਂ ਕਬੱਡੀ ਖਿਡਾਰੀ ਦੇ ਦਿਨ ਦਿਹਾੜੇ ਫਾਇਰਿੰਗ ਕਰਕੇ ਜਖਮੀ ਕਰ ਦਿੱਤਾ ਗਿਆ ਸੀ। ਫਾਇਰਿੰਗ ਕਰੋਨ ਤੋਂ ਬਾਅਦ ਹਮਲਵਾਰ ਫਰਾਰ ਹੋ ਗਏ ਸਨ। ਜਿਸ ਤੋਂ ਬਾਅਦ ਕਬੱਡੀ ਖਿਡਾਰੀ ਨੂੰ ਜਖਮੀ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਧੂਰਕੋਟ ਰਣਸੀਹ ’ਚ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਦੇ ਘਰ ਦੋ ਬਦਮਾਸ਼ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਤੇ ਉਨਾਂ ਨੇ ਘਰ ਆ ਆਵਾਜ਼ ਲਗਾਈ ਜਿਸ ਤੋਂ ਬਾਅਦ ਬਿੰਦਰੂ ਬਾਹਰ ਗੇਟ ’ਤੇ ਆਇਆ ਤੇ ਬਦਮਾਸ਼ਾਂ ਨੇ ਆਉਂਦੇ ਸਾਰ ਹੀ ਉਸ ‘ਤੇ ਗੋਲੀਆਂ ਚਲਾ ਦਿੱਤੀ। ਇੱਕ ਗੋਲੀ ਹਰਵਿੰਦਰ ਸਿੰਘ ਦੀ ਲੱਤ ’ਚ ਵੱਜੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਮੋਟਰਸਾਈਕਲ ’ਤੇ ਫਰਾਰ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸੇ ਦੇਈਏ ਕਿ ਬਿੰਦਰੂ ਪਿੰਡ ਧੂੜਕੋਟ ਰਣ ਸਿੰਘ ਦਾ ਰਹਿਣ ਵਾਲਾ ਹੈ। ਉਹ ਆਮ ਆਦਮੀ ਪਾਰਟੀ ਨਾਲ ਜੁੜਿਆ ਹੈ। (Moga News )