ਹਰਿਆਣਾ ਤੋਂ ਲਿਆਂਦੀ ਜਾ ਰਹੀ 2 ਕਿਲੋ 600 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

arrested

arrested | ਹਰਿਆਣਾ ਤੋਂ ਲਿਆ ਕੇ ਪੰਜਾਬ ਵਿੱਚ ਵੇਚੇ ਜਾਣੇ ਸਨ ਇਹ ਨਸ਼ੀਲੇ ਪਦਾਰਥ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਹਰਿਆਣਾ ਤੋਂ ਪੰਜਾਬ ਲਿਆਂਦੀ ਜਾ ਰਹੀ 2 ਕਿਲੋ 600 ਗ੍ਰਾਮ ਅਫੀਮ ਤੇ 49 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ 6 ਤਸਕਾਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ।

ਇਸ ਬਾਰੇ ਐਸ.ਪੀ.ਸਿਟੀ ਵਰੁਣ ਸ਼ਰਮਾਂ ਅਤੇ ਐਸ.ਪੀ. ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ ਨੇ ਦੱਸਿਆ ਕਿ ਜੁਲਕਾਂ ਥਾਣੇ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੇ ਸਮੇਤ ਪੁਲਿਸ ਪਾਰਟੀ ਪਟਿਆਲਾ-ਪਿਹੋਵਾ ਸੜਕ ਦੇ ਟੀ ਪੁਆਇੰਟ ‘ਤੇ ਨਾਕਾਬੰਦੀ ਦੌਰਾਨ ਸੁਨਿਹਰੀ ਰੰਗ ਦੀ ਸ਼ੈਵਰਲੈਟ ਓਪਟਰਾ ਗੱਡੀ ਨੰਬਰ ਐਚ.ਆਰ. 26 ਏ.ਆਰ. 2196 ਨੂੰ ਸ਼ੱਕ ਦੇ ਆਧਾਰ ‘ਤੇ ਜਦੋਂ ਰੋਕ ਕੇ ਚੈਕ ਕੀਤਾ ਤਾਂ ਕਾਰ ਸਵਾਰ ਦਲਵੀਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪੱਤੀ ਕਰਤਾਰਪੁਰ ਅਤੇ ਰਾਮੇਸ਼ ਕੁਮਾਰ ਉਰਫ ਕਾਕਾ ਪੁੱਤਰ ਤਾਰਾ ਚੰਦ ਵਾਸੀ ਜੱਗੋ ਮਾਜਰੀ ਨੇੜੇ ਆਰਾ ਇਸਮਾਲਾਬਾਦ ਜ਼ਿਲ੍ਹਾ ਕੁਰਕਸ਼ੇਤਰ ਅਤੇ ਵਿਨੋਦ ਸ਼ਾਹ ਪੁੱਤਰ ਉਪਿੰਦਰ ਸ਼ਾਹ ਵਾਸੀ ਪਿੰਡ ਗੋਪਾਲਪੁਰ ਥਾਣਾ ਚੇਰੀਆਂ ਬੜੀਆਪੁਰ ਜ਼ਿਲ੍ਹਾ ਬੇਗੁਸ਼ਰਾਏ ਬਿਹਾਰ ਜੋ ਕਿ ਹੁਣ ਕਿਰਾਏ ਦੇ ਮਕਾਨ ਵਿੱਚ ਮੁਹੱਲਾ ਇਸਲਾਮਾਬਾਦ ਕੁਰਕਸ਼ੇਤਰ ਵਿਖੇ ਰਹਿ ਰਿਹਾ ਹੈ, ਦੀ ਤਲਾਸ਼ੀ ਲਈ ਤਾਂ ਉਹਨਾਂ ਪਾਸੋਂ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਜਿਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

12 ਹਜਾਰ ਨਸ਼ੀਲੀਆਂ ਗੋਲੀਆਂ ਬਰਾਮਦ

ਇਸ ਤੋਂ ਇਲਾਵਾ ਥਾਣਾ ਸਿਟੀ ਰਾਜਪੁਰਾ ਦੇ ਮੁੱਖ ਅਫ਼ਸਰ ਇੰਸਪੈਕਟਰ ਸੁਰਿੰਦਰਪਾਲ ਸਿੰਘ ਨੇ  ਅੰਡਰ ਬ੍ਰਿਜ ਰਾਜਪੁਰਾ ਨੇੜੇ ਕੀਤੀ ਨਾਕਾਬੰਦੀ ਦੌਰਾਨ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਜਦੋਂ ਚੈਕ ਕੀਤਾ ਤਾਂ ਨਵਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਗੁਰੂ ਅਮਰਦਾਸ ਐਵੀਨਿਊ ਗੁੰਮਟਾਲਾ ਬਾਈਪਾਸ ਅੰਮ੍ਰਿਤਸਰ ਦੇ ਪਿੱਠੂ ਬੈਗ ਵਿਚੋਂ 25 ਹਜਾਰ ਨਸ਼ੀਲੀਆਂ ਗੋਲੀਆਂ ਜਦਕਿ ਬਾਬੂ ਰਾਮ ਪੁੱਤਰ ਪਾਲੀ ਰਾਮ ਪਿੰਡ ਡਬਰਕੀ ਪਾਰ ਜੰਮੂਖਾਲਾ ਥਾਣਾ ਕੁੰਜਪੁਰ ਜ਼ਿਲ੍ਹਾ ਕਰਨਾਲ ਦੇ ਵਿਚੋਂ 12 ਹਜਾਰ ਨਸ਼ੀਲੀਆਂ ਗੋਲੀਆਂ ਅਤੇ ਨੌਜਾਵਾਨ ਮੁਕੇਸ਼ ਕੁਮਾਰ ਪੁੱਤਰ ਰਾਮ ਸਰੂਪ ਵਾਸੀ ਪਿੰਡ ਮੁਸਤਫਾਬਾਦ ਜ਼ਿਲ੍ਹਾ ਕਰਨਾਲ (ਹਰਿਆਣਾ) ਦੇ ਪਿੱਠੂ ਬੈਗ ਵਿੱਚ 12 ਹਜਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਤਰ੍ਹਾਂ ਇਨ੍ਹਾਂ ਤਿੰਨਾਂ ਤੋਂ 49000 ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਹਨਾਂ ਤਿੰਨ ਵਿਅਕਤੀਆਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਹਰਿਆਣਾ ਤੋਂ ਲੈ ਕੇ ਆਏ ਸਨ ਤੇ ਅੰਮ੍ਰਿਤਸਰ ਵਿਖੇ ਲੈ ਕੇ ਜਾਣੀਆਂ ਸਨ। ਇਹਨਾਂ ਤਿੰਨ ਮੁਲਜਮਾਂ ਦਾ ਪੁਲਿਸ ਰਿਮਾਡ ਹਾਸਲ ਕਰਨ ਉਪਰੰਤ ਹੋਰ ਪੁੱਛਗਿੱਛ ਵੀ ਕੀਤੀ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।