2 ਕਰੋੜ ਦੀ heroin ਸਮੇਤ 2 ਕਾਬੂ

heroin

400 ਗ੍ਰਾਮ heroin ਕੀਤੀ ਗਈ ਬਰਾਮਦ

  • ਨਾਰਕੋਟਿਕਸ ਸੈਲ ਅਬੋਹਰ ਪੁਲਿਸ ਨੇ 400 ਗ੍ਰਾਮ ਹੈਰੋਇਨ (heroin) ਸਣੇ 2 ਲੋਕ ਗ੍ਰਿਫ਼ਤਾਰ
  • ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ‘ਚ ਕੀਮਤ 2 ਕਰੋੜ ਰੁਪਏ 

ਅਬੋਹਰ। ਨਾਰਕੋਟਿਕਸ ਸੈਲ ਅਬੋਹਰ ਪੁਲਿਸ ਨੇ 400 ਗ੍ਰਾਮ ਹੈਰੋਇਨ (heroin) ਸਣੇ 2 ਲੋਕਾਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਅਨੁਸਾਰ ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ‘ਚ ਕੀਮਤ 2 ਕਰੋੜ ਰੁਪਏ ਦੇ ਕਰੀਬ ਦੀ ਦੱਸੀ ਜਾ ਰਹੀ ਹੈ, ਜਿਸ ਨੂੰ ਕਬਜ਼ੇ ‘ਚ ਲੈ ਲਿਆ ਅਤੇ ਮਾਮਲਾ ਦਰਜ ਕਰ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ ਅਬੋਹਰ ਮਲੋਟ ਕੌਮਾਂਤਰੀ ਰੋਡ ਨੰ. 10 ਦੇ ਲਿੰਕ ਰੋਡ ‘ਤੇ ਪਿੰਡ ਗੋਬਿੰਦਗੜ ਨੇੜੇ ਐਂਟੀ ਨਾਰਕੋਟਿਕਸ ਸੈਲੀ ਮੁਖੀ ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਇੰਸਪੈਕਟਰ ਦਰਸ਼ਨ ਸਿੰਘ ਨੇ ਨਾਕਾਬੰਦੀ ਕੀਤੀ ਹੋਈ ਸੀ।

  • ਨਾਕੇਬੰਦੀ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਗ੍ਰਿਫ਼ਤਾਰ
  • ਲਾਸ਼ੀ ਲੈਣ ‘ਤੇ ਪੁਲਿਸ ਨੂੰ 400 ਗ੍ਰਾਮ ਹੈਰੋਇਨ ਬਰਾਮਦ
  • ਕਬਜ਼ੇ ‘ਚ ਲੈ ਕੇ ਪੁਲਿਸ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ
  •  ਨੌਜਵਾਨਾਂ ਦੀ ਪਛਾਣ ਸੰਨੀ ਪੁੱਤਰ ਕਾਲਾ ਸਿੰਘ ਅਤੇ ਵਿਪਨ ਕੁਮਾਰ ਪੁੱਤਰ ਮਨੋਹਰ ਲਾਲ ਵਜੋਂ ਹੋਈ

ਨਾਕੇਬੰਦੀ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਨੇ ਮਲੋਟ ਵਲੋਂ ਆ ਰਹੀ ਇਕ ਕਾਰ ਨੂੰ ਰੋਕ ਲਿਆ, ਜਿਸ ਨੂੰ 2 ਨੌਜਵਾਨ ਚਲਾ ਰਹੇ ਸਨ। ਕਾਰ ਦੀ ਤਲਾਸ਼ੀ ਲੈਣ ‘ਤੇ ਪੁਲਿਸ ਨੂੰ 400 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਨੂੰ ਕਬਜ਼ੇ ‘ਚ ਲੈ ਕੇ ਪੁਲਿਸ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਸੰਨੀ ਪੁੱਤਰ ਕਾਲਾ ਸਿੰਘ ਅਤੇ ਵਿਪਨ ਕੁਮਾਰ ਪੁੱਤਰ ਮਨੋਹਰ ਲਾਲ ਵਜੋਂ ਹੋਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here