ਪੰਜਾਬ ਦੇ ਕਿਸਾਨ ਵੱਡੀ ਗਿਣਤੀ ‘ਚ ਦਿੱਲੀ ਰਵਾਨਾ
ਚੰਡੀਗੜ੍ਹ। ਕਿਸਾਨ ਅੰਦੋਲਨ ਦੇ ਚੱਲਦਿਆਂ ਦਿੱਲੀ ਵੱਲ ਕੂਚ ਕਰ ਰਹੇ ਹਨ ਕਿਸਾਨਾਂ ਨੂੰ ਰੋਕਣ ਲਈ ਹਰਆਿਣਾ ਸਰਕਾਰ ਨੇ ਹਰਿਆਣਾ ਦੇ ਬਾਰਡਰ ਸੀਲ ਕਰ ਦਿੱਤੇ ਹਨ ਤੇ ਕਈ ਥਾਈਂ ਹਰਿਆਣਾ ‘ਚ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਵੀ ਦਿੱਲੀ ਮੋਰਚੇ ਲਈ ਕਿਸਾਨ ਵੱਡੀ ਗਿਣਤੀ ‘ਚ ਦਿੱਲੀ ਰਵਾਨਾ ਹੋ ਗਏ ਹਨ।
ਪਟਿਆਲਾ ਤੋਂ ਸੰਭੂ, ਸੰਗਰੂਰ ਤੋਂ ਖਨੌਰੀ, ਮਾਨਸਾ ਤੋਂ ਸਰਦੂਲਗੜ੍ਹ, ਬਠਿੰਡਾ ਤੋਂ ਡੱਬਵਾਲੀ ਇੱਥੇ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਚੱਲਦਿਆਂ ਪੁਲਿਸ ਨਾਲ ਕਿਸਾਨਾਂ ਦੇ ਟਕਰਾਓ ਦੀ ਸੰਭਾਵਨਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮਨੋਹਰ ਲਾਲ ਖੱਟਰ ਕਿਸਾਨਾਂ ਦੇ ਸੰਘਰਸ਼ ਨੂੰ ਦਬਾ ਰਹੇ ਹਨ। ਕਿਸਾਨਾਂ ਨੂੰ ਦਿੱਲੀ ਨਾ ਜਾਣ ਦੇਣ ਲਈ ਰੋਕਣ ਦੀਆਂ ਤਿਆਰੀਆਂ ਗਈਆਂ ਹਨ ਪਰ ਇਨ੍ਹਾਂ ਸਭ ਦੇ ਬਾਵਜ਼ੂਦ ਪੰਜਾਬ ਦੇ ਕਿਸਾਨ ਹਰ ਹਾਲ ‘ਚ ਦਿੱਲੀ ਜਾਣਗੇ। ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ‘ਚ ਵੱਧ ਚੜ੍ਹ ਕੇ ਹਿੱਸਾ ਲੈਣ। ਕਿਸਾਨਾਂ ਵੱਲੋਂ ਹਰ ਵਰਗ ਦੇ ਲੋਕਾਂ ਨੂੰ 26-27 ਦੇ ਦਿੱਲੀ ਲਈ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਲਈ ਪ੍ਰੇਰਿਆ ਜਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.