ਅਰਸ਼ ਡੱਲਾ ਨੂੰ ਸਰਕਾਰ ਨੇ ਐਲਾਨਿਆ ਅੱਤਵਾਦੀ

(ਸੱਚ ਕਹੂੰ ਨਿਊਜ਼) ਮੋਗਾ। ਕੇਂਦਰੀ ਗ੍ਰਹਿ ਮੰਤਰਾਲਾ ਨੇ ਪੰਜਾਬ ਦੇ ਮੋਗਾ ਤੋਂ ਕੈਨੇਡਾ ਗਿਆ ਗੈਂਗਸਟਰ ਅਤੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਸੰਚਾਲਕ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਅਰਸ਼ ਡੱਲਾ ’ਤੇ ਦੇਸ਼ ਹੀ ਨਹੀਂ ਵਿਦੇਸ਼ਾਂ ’ਚ ਅਪਰਾਧਿਕ ਮਾਮਲੇ ਦਰਜ ਹਨ। ਉਸ ’ਤੇ ਕਤਲ, ਜਬਰੀ ਵਸੂਲੀ ਅਤੇ ਘਿਨਾਉਣੇ ਅਪਰਾਧਾਂ ਤੋਂ ਇਲਾਵਾ ਅੱਤਵਾਦੀ ਗਤੀਵਿਧੀਆਂ ‘ਚ ਵੀ ਸ਼ਾਮਲ ਪਾਇਆ ਗਿਆ।

ਅਰਸ਼ ਡੱਲਾ ਇਸ ਸਮੇਂ ਕੈਨੇਡਾ ਵਿਚ ਰਹਿ ਰਿਹਾ ਹੈ।  ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਵੱਲੋਂ ਦਰਜ ਕੀਤੇ ਗਏ ਵੱਖ-ਵੱਖ ਮਾਮਲਿਆਂ ਵਿੱਚ ਅਰਸ਼ ਡੱਲਾ ਨੂੰ ਮੁਲਜ਼ਮ ਪਾਇਆ ਗਿਆ ਹੈ। ਇਨ੍ਹਾਂ ਵਿੱਚ ਕਤਲ, ਦਹਿਸ਼ਤ ਲਈ ਫੰਡ ਇਕੱਠਾ ਕਰਨਾ, ਕਤਲ ਦੀ ਕੋਸ਼ਿਸ਼, ਫਿਰਕੂ ਮੁੱਦਿਆਂ ਨੂੰ ਉਥਸ਼ਾਹ ਦੇਣਾ ਅਤੇ ਅੱਤਵਾਦੀ ਨੂੰ ਉਤਸ਼ਾਹ ਦੇਣਾ ਅਤੇ ਲੋਕਾਂ ’ਚ ਦਹਿਸ਼ਤ ਪੈਦਾ ਕਰਨਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here