ਅਰਸ਼ ਸੱਚਰ ਨੇ ਮੁੱਖ ਮੰਤਰੀ ਨੂੰ Email ਰਾਹੀਂ ਲਿਖੀ ਚਿੱਠੀ, ਫ਼ਿਰੋਜ਼ਪੁਰ ਦੇ ਦੋ ਪਿੰਡਾਂ ਨੂੰ ਗੋਦ ਲੈਣ ਦੀ ਕੀਤੀ ਮੰਗ

ਅਰਸ਼ ਸੱਚਰ ਨੇ ਮੁੱਖ ਮੰਤਰੀ ਨੂੰ Email ਰਾਹੀਂ ਲਿਖੀ ਚਿੱਠੀ, ਫ਼ਿਰੋਜ਼ਪੁਰ ਦੇ ਦੋ ਪਿੰਡਾਂ ਨੂੰ ਗੋਦ ਲੈਣ ਦੀ ਕੀਤੀ ਮੰਗ

Email to Chief Minister: ਫ਼ਰੀਦਕੋਟ (ਅਜੈ ਮਨਚੰਦਾ)। ਫ਼ਰੀਦਕੋਟ ਦੇ ਉਘੇ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਰਸ਼ ਸੱਚਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਮੇਲ ਰਾਹੀਂ ਪੱਤਰ ਲਿਖ ਕੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਖਾਸ ਪਹਿਲ ਕਰਨ ਦੀ ਬੇਨਤੀ ਕੀਤੀ ਹੈ।

ਅਰਸ਼ ਸੱਚਰ ਨੇ ਆਪਣੀ ਚਿੱਠੀ ਵਿੱਚ ਲਿਖਿਆ ਕਿ ਉਹ ਲਗਾਤਾਰ ਆਪਣੀ ਟੀਮ ਸਮੇਤ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਨੂੰ ਪਸ਼ੂਆਂ ਲਈ ਚਾਰਾ, ਤਰਪਾਲ, ਖਾਣ-ਪੀਣ ਦੀਆਂ ਚੀਜ਼ਾਂ, ਮੱਛਰਦਾਨੀਆਂ, ਬਲੀਚਿੰਗ ਪਾਊਡਰ, ਕਾਰਬੋਲਿਕ ਐਸਿਡ ਅਤੇ ਸਾਫ਼ ਪੀਣ ਵਾਲਾ ਪਾਣੀ ਆਦਿ ਜ਼ਰੂਰੀ ਸਮੱਗਰੀ ਮੁਹੱਈਆ ਕਰਵਾ ਰਹੇ ਹਨ। Email to Chief Minister

ਪਰੰਤੂ, ਹਾਲਾਤਾਂ ਦੀ ਗੰਭੀਰਤਾ ਨੂੰ ਵੇਖਦਿਆਂ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਹੁਣ ਸਿਰਫ਼ ਤੁਰੰਤ ਸਹਾਇਤਾ ਨਹੀਂ, ਸਗੋਂ ਲੰਬੇ ਸਮੇਂ ਦੇ ਪੁਨਰਵਾਸ ਅਤੇ ਵਿਕਾਸ ਕਾਰਜ ਦੀ ਵੀ ਬਹੁਤ ਜ਼ਰੂਰਤ ਹੈ। ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਜੀ ਤੋਂ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਇੱਕ ਜਾਂ ਦੋ ਪਿੰਡ ਆਧਿਕਾਰਿਕ ਤੌਰ ‘ਤੇ ਗੋਦ ਲੈਣ ਦੀ ਮਨਜ਼ੂਰੀ ਦਿੱਤੀ ਜਾਵੇ, ਤਾਂ ਜੋ ਉਹ ਆਪਣੀ ਟੀਮ ਦੇ ਨਾਲ ਮਿਲ ਕੇ ਉਨ੍ਹਾਂ ਪਿੰਡਾਂ ਦੀ— ਪੁਨਰਵਾਸ ਤੇ ਸਫਾਈ , ਸਿਹਤ ਸੇਵਾਵਾਂ ਦੀ ਸੁਧਾਰ , ਆਰਥਿਕ ਮੁੜ-ਵਸਤੀ , ਸਮਾਜਿਕ ਢਾਂਚੇ ਦੀ ਮਜ਼ਬੂਤੀ ਵਿੱਚ ਵੱਡੇ ਪੱਧਰ ‘ਤੇ ਯੋਗਦਾਨ ਪਾ ਸਕਣ।

ਅਰਸ਼ ਸੱਚਰ ਨੇ ਕਿਹਾ ਕਿ ਮੁੱਖ ਮੰਤਰੀ ਜੀ ਦੇ ਦੂਰਦਰਸ਼ੀ ਨੇਤ੍ਰਿਤਵ ਅਤੇ ਪੰਜਾਬ ਸਰਕਾਰ ਦੀ ਦਇਆਵਾਨ ਸੋਚ ਹੇਠ ਉਹ ਯਕੀਨ ਰੱਖਦੇ ਹਨ ਕਿ ਇਹ ਸੰਕਟ ਵੀ ਜਲਦੀ ਪਾਰ ਕੀਤਾ ਜਾਵੇਗਾ ਅਤੇ ਹੜ੍ਹ ਪ੍ਰਭਾਵਿਤ ਪਰਿਵਾਰ ਮੁੜ ਖੁਸ਼ਹਾਲ ਜੀਵਨ ਵੱਲ ਵਾਪਸ ਆ ਸਕਣਗੇ।
ਅੰਤ ਵਿੱਚ ਉਨ੍ਹਾਂ ਨੇ ਅਰਦਾਸ ਕੀਤੀ ਕਿ ਪੂਰਾ ਪੰਜਾਬ ਜਲਦੀ ਇਸ ਮੁਸੀਬਤ ਤੋਂ ਬਾਹਰ ਨਿਕਲੇ ਅਤੇ ਰਾਜ ਵਿੱਚ ਅਮਨ, ਚੜ੍ਹਦੀ ਕਲਾ ਅਤੇ ਖੁਸ਼ਹਾਲੀ ਬਣੀ ਰਹੇ।