ਸਾਡੇ ਨਾਲ ਸ਼ਾਮਲ

Follow us

18.3 C
Chandigarh
Saturday, February 28, 2026
More
    Home Breaking News ਮੁਹਾਲੀ ’ਚ ਨਹੀ...

    ਮੁਹਾਲੀ ’ਚ ਨਹੀਂ ਚੱਲੇਗੀ ਨਕਲੀ ਮਠਿਆਈ

    Festive Season

    ਫ਼ੂਡ ਸੇਫ਼ਟੀ ਟੀਮ ਨੇ 15 ਦਿਨਾਂ ’ਚ ਲਏੇ 50 ਸੈਂਪਲ। (Sweets)

    • ਖਾਧ ਪਦਾਰਥਾਂ ’ਚ ਮਿਲਾਵਟ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਡਾ . ਸੁਭਾਸ਼ ਕੁਮਾਰ

    ਮੁਹਾਲੀ (ਐੱਮ ਕੇ ਸ਼ਾਇਨਾ)। ਤਿਉਹਾਰਾਂ ਦੇ ਦਿਨ ਚੱਲ ਰਹੇ ਹਨ। ਇਨ੍ਹਾਂ ਦਿਨਾਂ ਵਿਚ ਕਈ ਦੁਕਾਨਦਾਰ ਜ਼ਿਆਦਾ ਕਮਾਈ ਦੇ ਚੱਕਰ ਵਿੱਚ ਨਕਲੀ ਮਠਿਆਈ (Sweets) ਬਣਾਉਂਦੇ ਹਨ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ। ਅਜਿਹੇ ਦੁਕਾਨਦਾਰਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਟੀਮ ਨੇ ਪਿਛਲੇ 15 ਦਿਨਾਂ ਦੌਰਾਨ ਵੱਖ-ਵੱਖ ਖਾਧ ਪਦਾਰਥਾਂ ਦੇ 50 ਸੈਂਪਲ ਲਏ ਹਨ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਫ਼ੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ ਦੇ ਕਮਿਸ਼ਨਰ ਅਭਿਨਵ ਤ੍ਰਿਖਾ ਦੀਆਂ ਹਦਾਇਤਾਂ ’ਤੇ ਟੀਮ ਨੇ ਤਿਉਹਾਰਾਂ ਦੇ ਪਹਿਲੇ 15 ਦਿਨਾਂ ਦੌਰਾਨ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ’ਤੇ ਵਿਆਪਕ ਚੈਕਿੰਗ ਕੀਤੀ, ਜਿਸ ਦੌਰਾਨ ਦੁੱਧ, ਖੋਆ, ਮਠਿਆਈ, ਬੇਕਰੀ ਤੇ ਹੋਰ ਚੀਜ਼ਾਂ ਦੇ 50 ਸੈਂਪਲ ਲਏ ਗਏ।

    ਇਹ ਵੀ ਪੜ੍ਹੋ : ਵੇਖੋ ਮੁਹੰਮਦ ਸ਼ਮੀ ਦੀਆਂ ਵਲ਼ ਖਾਉਂਦੀਆਂ ਗੇਂਦਾਂ ’ਚ ਕਿਵੇਂ ਫਸੇ ਕੰਗਾਰੂ

    ਖਾਣ-ਪੀਣ ਦੀਆਂ ਚੀਜ਼ਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

    ਇਨ੍ਹਾਂ ਸਾਰੇ ਸੈਂਪਲਾਂ ਦੀ ਟੈਸਟ ਰਿਪੋਰਟ ਹਾਲੇ ਆਉਣੀ ਹੈ। ਇਸ ਤੋਂ ਇਲਾਵਾ, ਗੁਆਂਢੀ ਸੂਬਿਆਂ ਦੁਆਰਾ ਜ਼ਿਲ੍ਹਾ ਮੋਹਾਲੀ ਵਿਚ ਵੇਚੀਆਂ ਜਾ ਰਹੀਆਂ ਖਾਣ-ਪੀਣ ਦੀਆਂ ਚੀਜ਼ਾਂ ’ਚ ਮਿਲਾਵਟ ਚੈੱਕ ਕਰਨ ਲਈ ਚਾਰ ਵੱਡੀਆਂ ਮੁਹਿੰਮਾਂ ਨੂੰ ਅੰਜਾਮ ਦਿਤਾ ਗਿਆ। ਇਹ ਸਾਰੀਆਂ ਜਾਂਚ ਮੁਹਿੰਮਾਂ ਵੱਖ ਵੱਖ ਥਾਈਂ ਤੜਕਸਾਰ ਚਲਾਈਆਂ ਗਈਆਂ। ਉਨ੍ਹਾਂ ਦਸਿਆ ਕਿ ਫ਼ੂਡ ਸੇਫ਼ਟੀ ਟੀਮ ਸਥਾਨਕ ਪ੍ਰਸ਼ਾਸਨ ਜਿਵੇਂ ਐਸ.ਡੀ.ਐਮ ਮੋਹਾਲੀ ਅਤੇ ਡੇਰਾਬੱਸੀ ਦੀ ਟੀਮ ਦੇ ਸਹਿਯੋਗ ਨਾਲ ਵੀ ਛਾਪੇ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਸੁਨੇਹਾ ਬਿਲਕੁਲ ਸਪੱਸ਼ਟ ਹੈ ਕਿ ਖਾਧ ਪਦਾਰਥਾਂ ਵਿਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਫ਼ੂਡ ਸੇਫ਼ਟੀ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

    Sweets

     

    ਦੁਕਾਨਦਾਰ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

    ਜ਼ਿਲ੍ਹਾ ਸਿਹਤ ਅਧਿਕਾਰੀ ਨੇ ਦੁੱਧ ਦੀਆਂ ਵਸਤਾਂ ਬਣਾਉਣ ਵਾਲੇ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਦੀ ਸੁਰੱਖਿਆ ਅਤੇ ਸੰਭਾਲ ਵਾਸਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ। ਡੀ.ਐਚ.ਓ. ਨੇ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਵਲ ਵਿਸ਼ੇਸ਼ ਧਿਆਨ ਦੇਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ”ਤਹਿਤ ਹਰ ਦੁਕਾਨਦਾਰ, ਦੋਧੀ ਜਾਂ ਹੋਰ ਸਬੰਧਤ ਵਿਅਕਤੀ ਲਈ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣਾ ਜ਼ਰੂਰੀ ਹੈ। ਜੇ ਕੋਈ ਵੀ ਦੁਕਾਨਦਾਰ ਇਸ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

    ਉਨ੍ਹਾਂ ਤਿਉਹਾਰਾਂ ਦੇ ਦਿਨਾਂ ’ਚ ਦੁਕਾਨਦਾਰਾਂ ਖ਼ਾਸਕਰ ਮਠਿਆਈ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਸ਼ੁੱਧ ਅਤੇ ਮਿਲਾਵਟ ਰਹਿਤ ਮਠਿਆਈਆਂ ਬਣਾਉਣਾ ਯਕੀਨੀ ਬਣਾਉਣ। ਅਜਿਹਾ ਨਾ ਕਰਨ ਦੀ ਹਾਲਤ ਵਿਚ ਉਨ੍ਹਾਂ ਦਾ ਵਿਕਰੀ ਲਾਇਸੰਸ ਰੱਦ ਕੀਤਾ ਜਾਵੇਗਾ ਅਤੇ ਨਾਲ ਹੀ ਕਾਨੂੰਨ ਵਿਚ ਜੁਰਮਾਨੇ ਅਤੇ ਸਜ਼ਾ ਦਾ ਵੀ ਪ੍ਰਬੰਧ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਜਾਗਰੂਕ ਹੋਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਖ਼ਰੀਦ ਸਮੇਂ ਮਿਆਰ ਅਤੇ ਸ਼ੁੱਧਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here