
ਕਚਹਿਰੀਆਂ ਦੇ ਪਾਰਕ ਵਿੱਚ ਪੌਦੇ ਲਗਾਏ | Tree Plantation Campaign
Tree Plantation Campaign: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਵਧ ਰਿਹਾ ਤਾਪਮਾਨ ਸਮੁੱਚੀ ਮਨੁੱਖਤਾ ਲਈ ਬਹੁਤ ਵੱਡੀ ਚਣੌਤੀ ਬਣ ਗਿਆ ਹੈ, ਜਿਸ ਦਾ ਮੁੱਖ ਕਾਰਨ ਉਦਯੋਗੀਕਰਨ ਤੇ ਸ਼ਹਿਰੀਕਰਨ ਲਈ ਦਰਖਤਾਂ ਦੀ ਅੰਧਾ-ਧੁੰਦ ਕਟਾਈ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਵਾਸਤੇ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਰੁਣ ਗੁਪਤਾ ਨੇ ਅੱਜ ਕਚਹਿਰੀਆਂ ਦੇ ਪਾਰਕ ਵਿੱਚ ਪੌਦਾ ਲਗਾ ਕੇ ਰੁੱਖ ਲਗਾਉਣ ਦੀ ਮੁਹਿੰਮ ਦਾ ਵਿਸਥਾਰ ਕਰਦੇ ਹੋਏ ਕੀਤਾ। ਇਸ ਮੌਕੇ ਸਾਰੇ ਜੂਡੀਸ਼ੀਅਲ ਅਫਸਰਾਂ ਨੇ ਪਾਰਕ ਵਿੱਚ ਪੌਦੇ ਲਗਾਏ ਅਤੇ ਸਹੁੰ ਚੁੱਕ ਸਮਾਗਮ ਵੀ ਕੀਤਾ ਗਿਆ।
ਇਹ ਵੀ ਪੜ੍ਹੋ: Nirav Modi Brother News: ਨੀਰਵ ਮੋਦੀ ਦੇ ਭਰਾ ਨੇਹਲ ਮੋਦੀ ਨੂੰ ਅਮਰੀਕਾ ’ਚ ਕੀਤਾ ਗ੍ਰਿਫ਼ਤਾਰ
ਸ਼੍ਰੀ ਗੁਪਤਾ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੁੱਖ ਲਗਾਉਣ ਦੀ ਮੁਹਿੰਮ ਦਾ ਵਿਸਥਾਰ ਹੁਣ 30 ਜੁਲਾਈ ਤੱਕ ਕਰ ਦਿੱਤਾ ਹੈ, ਕਿਉਂਕਿ ਬਰਸਾਤ ਦਾ ਮੌਸਮ, ਪੌਦਿਆਂ ਲਈ ਅਨੁਕੂਲ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਮੁਹਿੰਮ 5 ਜੂਨ ਤੋਂ 30 ਜੂਨ ਤੱਕ ਚੱਲਣੀ ਸੀ। ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਹਰ ਨਾਗਰਿਕ ਘੱਟੋਂ-ਘੱਟ ਇੱਕ ਰੁੱਖ ਜ਼ਰੂਰ ਲਗਾਏ ਅਤੇ ਰੁੱਖ ਦੇ ਸਰਪ੍ਰਸਤ ਬਣ ਕੇ ਸਾਂਭ-ਸੰਭਾਲ ਕਰੀਏ, ਤਾਂ ਜੋ ਅਸੀਂ ਆਪਣੇ ਵਾਤਾਵਰਨ ਅਤੇ ਭਵਿੱਖ ਨੂੰ ਬਚਾ ਸਕੀਏ।
ਇਸ ਮੌਕੇ ਅਸ਼ੋਕ ਕੁਮਾਰ ਚੌਹਾਨ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਧਰਤੀ ਨੂੰ ਪ੍ਰਦੂਸ਼ਣ ਮੁਕਤ ਕਰਨਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਵਾਤਾਵਰਨ ਨੂੰ ਮਹੱਤਤਾ ਦਿੰਦੇ ਹੋਏ ਗੁਰਬਾਣੀ ਵਿੱਚ ਪਵਨ (ਹਵਾ) ਨੂੰ ਗੁਰੂ ਦਾ ਦਰਜਾ ਦਿੱਤਾ ਹੈ, ਪਾਣੀ ਨੂੰ ਪਿਤਾ ਦਾ ਅਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ । ਉਨ੍ਹਾਂ ਆਖਿਆ ਕਿ ਵਾਤਾਵਰਨ ਦੀ ਸੰਭਾਲ ਵਿੱਚ ਸੰਜੀਦਾ ਹੋ ਕੇ ਸਾਨੂੰ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। Tree Plantation Campaign