ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਨੇ ਕੀਤਾ 80 ਹੋਰ ਕਲੀਨਿਕਾਂ ਦਾ ਉਦਘਾਟਨ

Chief Minister Mann
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ।

ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਹੋਈ 580

 ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਨਿਰੰਤਰ ਅੱਗੇ ਵਧ ਰਿਹਾ ਪੰਜਾਬ

(ਸੱਚ ਕਹੂੰ ਨਿਊਜ਼) ਲੁਧਿਆਣਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿਖੇ 80 ਹੋਰ ਆਮ ਆਦਮੀ ਕਲੀਨਿਕਾਂ (Aam Aadmi Clinics) ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਹੁਣ ਸੂਬੇ ’ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 580 ਹੋ ਗਈ ਹੈ। ਇਹ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਹੋ ਜਾਣਗੇ। ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਵਿੱਚ 100 ਕਲੀਨਿਕ ਸਮਰਪਿਤ ਕੀਤੇ ਗਏ ਸਨ ਅਤੇ ਦੂਜੇ ਪੜਾਅ ਵਿੱਚ 404 ਅਤੇ ਹੁਣ 80 ਕਲੀਨਿਕ ਸੂਬੇ ਦੀ ਸੇਵਾ ਵਿੱਚ ਸਮਰਪਿਤ ਕੀਤੇ।

30 ਅਪ੍ਰੈਲ ਤੱਕ 1.78 ਲੱਖ ਮਰੀਜ ਇਹ ਕਰਵਾ ਚੁੱਕੇ ਹਨ ਟੈਸਟ (Aam Aadmi Clinics)

ਆਮ ਆਦਮੀ ਕਲੀਨਿਕ ਮੁੱਖ ਮੰਤਰੀ ਦਾ ਸੁਫਨਮਈ ਪ੍ਰੋਜੈਕਟ ਹੈ, ਜੋ ਕਿ ਲੋਕਾਂ ਦੀ ਭਲਾਈ ਦੇ ਉਦੇਸ ਨਾਲ ਉਨਾਂ ਦੀ ਸਭ ਤੋਂ ਪ੍ਰਮੁੱਖ ਤਰਜੀਹ ਹੈ ਅਤੇ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਾਰਗਰ ਸਿੱਧ ਹੋ ਰਹੇ ਹਨ। ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫਤ ਪ੍ਰਦਾਨ ਕਰ ਰਹੇ ਹਨ।
ਹੁਣ ਤੱਕ ਸੂਬਾ ਭਰ ਵਿੱਚ 25.63 ਲੱਖ ਮਰੀਜ਼ ਆਮ ਆਦਮੀ ਕਲੀਨਿਕਾਂ ਵਿੱਚ ਜਾ ਕੇ ਇਲਾਜ ਕਰਵਾ ਚੁੱਕੇ ਹਨ। ਇਨਾਂ ਕਲੀਨਿਕਾਂ ‘ਤੇ ਕੁੱਲ 41 ਕਿਸਮ ਦੇ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ 1.78 ਲੱਖ ਮਰੀਜ ਇਹ ਟੈਸਟ ਕਰਵਾ ਚੁੱਕੇ ਹਨ।

ਇਹ ਵੀ ਪੜ੍ਹੋ : ਫਰੀਦਕੋਟ ’ਚ ਮਹਿਲਾ ਸਬ-ਇੰਸਪੈਕਟਰ ਦੇ ਵੱਜੀ ਗੋਲੀ, ਹਾਲਤ ਗੰਭੀਰ