ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਅੰਮ੍ਰਿਤਸਰ ਹਵਾ...

    ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ ਅਰਵਿੰਦ ਕੇਜਰੀਵਾਲ

    ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ ਅਰਵਿੰਦ ਕੇਜਰੀਵਾਲ

    ਅੰਮ੍ਰਿਤਸਰ। ‘ਆਪ’ ਸੁਪਰੀਮੋ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚ ਚੁੱਕੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦੌਰੇ ਦੌਰਾਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਲਈ ਵੱਡੇ ਐਲਾਨ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਪੰਜਾਬ *ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ।

    ਕੇਜਰੀਵਾਲ ਨੇ ਇਸ ਦੇ ਨਾਲ ਹੀ ਦੂਜਾ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿੰਨੇ ਪੁਰਾਣੇ ਬਿੱਲ ਹਨ, ਸਾਰੇ ਮੁਆਫ਼ ਕੀਤੇ ਜਾਣਗੇ ਅਤੇ ਕੱਟੇ ਹੋਏ ਸਾਰੇ ਕੁਨੈਕਸ਼ਨ ਬਹਾਲ ਕੀਤੇ ਜਾਣਗੇ। ਤੀਜਾ ਵੱਡਾ ਐਲਾਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਅੰਦਰ 24 ਘੰਟੇ ਬਿਜਲੀ ਦਿੱਤੀ ਜਾਵੇਗੀ ਪਰ ਇਸ *ਚ ਥੋੜ੍ਹਾ ਸਮਾਂ ਜ਼ਰੂਰ ਲੱਗੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ