ਸਾਡੇ ਨਾਲ ਸ਼ਾਮਲ

Follow us

13.6 C
Chandigarh
Friday, February 13, 2026
More
    Home Breaking News ਅਰਵਿੰਦ ਕੇਜਰੀਵ...

    ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਦਾ ਕੀਤਾ ਰੁਖ

    Arvind Kejriwal
    ਅਰਵਿੰਦ ਕੇਜਰੀਵਾਲ ਨੇ ਦਿੱਲੀ ਕੋਰਟ ਦਾ ਕੀਤਾ ਰੁਖ

    Arvind Kejriwal ਨੇ ਕੱਲ੍ਹ ਤੁਰੰਤ ਸੁਣਵਾਈ ਦੀ ਕੀਤੀ ਮੰਗ

    • ਗ੍ਰਿਫਤਾਰੀ ਤੇ ਰਿਮਾਂਡ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ
    • ਕੇਜਰੀਵਾਲ ਨੇ ਕਿਹਾ ਕਿ ਮੇਰੀ ਗ੍ਰਿਫਤਾਰੀ ਤੇ ਰਿਮਾਂਡ ਗੈਰ ਕਾਨੂੰਨੀ ਹੈ

    (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਪੀਐਮਐਲਏ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ 6 ਦਿਨਾਂ ਲਈ ਈਡੀ ਰਿਮਾਂਡ ‘ਤੇ ਭੇਜਿਆ ਸੀ। ਜਿਸ ਦੇ ਖਿਲਾਫ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਖਲ ਕੀਤੀ ਹੈ। ਕੇਜਰੀਵਾਲ ਨੇ ਗ੍ਰਿਫਤਾਰੀ ਤੇ ਰਿਮਾਂਡ ਨੂੰ ਗੈਰ ਕਾਨੂੰਨੀ ਦੱਸਦਿਆਂ ਹਾਈਕੋਰਟ ਦਾ ਰੁਖ ਕੀਤਾ ਹੈ। ਕੇਜਰੀਵਾਲ ਨੇ ਇਸ ਮਾਮਲੇ ’ਚ ਕੱਲ੍ਹ ਨੂੰ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ ਅਰਿਵੰਦ ਕੇਜਰੀਵਾਲ ਨੂੰ 21 ਮਾਰਚ ਨੂੰ ਸੀਐਮ ਹਾਊਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

    ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਸੁਣਵਾਈ ਦੁਪਹਿਰ 2.15 ਵਜੇ ਸ਼ੁਰੂ ਹੋਈ ਅਤੇ ਸ਼ਾਮ 5.15 ਵਜੇ ਤੱਕ ਚੱਲਦੀ ਰਹੀ। ਇਸ ਤੋਂ ਬਾਅਦ ਕੁਝ ਸਮੇਂ ਬਾਅਦ ਸੁਣਵਾਈ ਮੁਡ਼ ਸ਼ੁਰੂ ਹੋਈ ਅਤੇ ਕੋਰਟ ਨੇ ਕੇਜਰੀਵਾਲ ਨੂੰ 6 ਦਿਨ ਦੇ ED ਰਿਮਾਂਡ ‘ਤੇ ਭੇਜ ਦਿੱਤਾ।

    ਇਹ ਵੀ ਪੜ੍ਹੋ: ਨਾਭਾ ਤੋਂ ਅਕਾਲੀ ਦਲ ਮਹਿਲਾ ਪ੍ਰਧਾਨ ਰੀਨਾ ਬਾਂਸਲ ਭਾਜਪਾ ’ਚ ਹੋਏ ਸ਼ਾਮਲ 

    ਈਡੀ ਨੇ ਕਿਹਾ ਕਿ ਦਿੱਲੀ ਸ਼ਰਾਬ ਨੀਤੀ ਬਣਾਉਣ ਵਿੱਚ ਕੇਜਰੀਵਾਲ ਸਿੱਧੇ ਤੌਰ ‘ਤੇ ਸ਼ਾਮਲ ਸੀ। ਦੋ ਵਾਰ ਕੈਸ਼ ਟਰਾਂਸਫਰ ਕੀਤਾ ਗਿਆ। ਪਹਿਲਾਂ 10 ਕਰੋੜ ਅਤੇ ਫਿਰ 15 ਕਰੋੜ ਰੁਪਏ ਦਿੱਤੇ ਗਏ। ਕੇਜਰੀਵਾਲ ਪੰਜਾਬ ਅਤੇ ਗੋਆ ਚੋਣਾਂ ਲਈ ਫੰਡ ਚਾਹੁੰਦੇ ਸਨ। ਗੋਆ ਚੋਣਾਂ ‘ਚ 45 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ ਸੀ। Kejriwal News

    ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ‘ਆਪ’ ਵਰਕਰਾਂ ਦਾ ਪ੍ਰਦਰਸ਼ਨ

    ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ‘ਆਪ’ ਵਰਕਰਾਂ ਨੇ ਦਿੱਲੀ ਦੇ ਆਈਟੀਓ ‘ਚ ਪ੍ਰਦਰਸ਼ਨ ਕੀਤਾ। ਦਿੱਲੀ ਸਰਕਾਰ ਦੇ ਦੋ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਦੇ ਪਰਿਵਾਰ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਸੀਐਮ ਕੇਜਰੀਵਾਲ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਸਕਦੇ ਹਨ। Arvind Kejriwal

    LEAVE A REPLY

    Please enter your comment!
    Please enter your name here