ਰਾਊਜ਼ ਐਵਨਿਊ ਕੋਰਟ ਨੇ ਦਿੱਤਾ ਜ਼ਮਾਨਤ
ਇੱਕ ਲੱਖ ਮੁਚਲਕੇ ’ਤੇ ਦਿੱਤਾ ਜ਼ਮਾਨਤ
ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ ਤੇ ਮਨੀ ਲਾਂਡਰਿੰਗ ਕੇਸ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal ) ਨੂੁੰ ਰਾਊਜ਼ ਐਵਨਿਊ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੋਰਟ ਨੇ ਇੱਕ ਲੱਖ ਮੁਚਲਕੇ ’ਤੇ ਜ਼ਮਾਨਤ ਦਿੱਤੀ ਹੈ। ਉਹ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਬਾਹਰ ਆ ਸਕਦਾ ਹਨ ਜਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਵੇਲੇ ਕੇਜਰੀਵਾਲ ਨੂੰ 21 ਦਿਨਾਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਉਸ ਨੂੰ 1 ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ।
ਰਾਊਜ਼ ਐਵਨਿਊ ਕੋਰਟ ਵਿੱਚ ਅੱਜ ਲਗਾਤਾਰ ਦੂਜੇ ਦਿਨ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ। ਜੱਜ ਨਿਆਬਿੰਦੂ ਦੀ ਛੁੱਟੀ ਵਾਲੇ ਬੈਂਚ ਨੇ ਈਡੀ ਅਤੇ ਕੇਜਰੀਵਾਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।