ਦੇਸ਼ ਨੂੰ ਬਚਾਉਣ ਲਈ ਹਰ ਪੰਜਾਬੀ ਦੇ ਸਹਿਯੋਗ ਦੀ ਲੋੜ : ਕੇਜਰੀਵਾਲ

Arvind Kejriwal
ਫਿਰੋਜ਼ਪੁਰ ਵਿਖੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ। ਤਸਵੀਰ : ਜਗਦੀਪ ਸਿੰਘ

ਮੋਦੀ ਜੀ ਆੜਤੀਆਂ ਨੂੰ ਵਿਚੋਲੇ ਕਹਿੰਦੇ ਹਨ, ਅਸੀਂ ਤੁਹਾਨੂੰ ਆਪਣੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨਦੇ ਹਾਂ

  •  ਅਰਵਿੰਦ ਕੇਜਰੀਵਾਲ ਨੇ ਫਿਰੋਜ਼ਪੁਰ ਵਿਖੇ ਕੀਤੀ ਵਪਾਰੀਆਂ ਨਾਲ ਮੀਟਿੰਗ

(ਸਤਪਾਲ ਥਿੰਦ) ਫ਼ਿਰੋਜ਼ਪੁਰ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਐਤਵਾਰ ਨੂੰ ਫ਼ਿਰੋਜ਼ਪੁਰ ਵਿੱਚ ਵਪਾਰੀਆਂ ਨਾਲ ਮੀਟਿੰਗ ਕੀਤੀ। ਕੇਜਰੀਵਾਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਕੇਜਰੀਵਾਲ ਨਾਲ ਮੀਟਿੰਗ ਵਿੱਚ ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਫ਼ਿਰੋਜ਼ਪੁਰ ਤੋਂ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਅੱਤ ਦੀ ਗਰਮੀ ਕਾਰਨ ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ

ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਆੜ੍ਹਤੀਆਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਹਾਨੂੰ ਵਿਚੋਲਾ ਕਹਿੰਦੇ ਹਨ ਪਰ ਅਸੀਂ ਤੁਹਾਨੂੰ ਆਪਣੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨਦੇ ਹਾਂ, ਜਿਸ ਤਰ੍ਹਾਂ ਦੇਸ਼ ਦੇ ਵਿਕਾਸ ਲਈ ਕਿਸਾਨ ਅਤੇ ਮਜ਼ਦੂਰ ਅਹਿਮ ਹਨ, ਉਸੇ ਤਰ੍ਹਾਂ ਵਪਾਰੀ, ਕਾਰੋਬਾਰੀ ਅਤੇ ਉਦਯੋਗਪਤੀ ਵੀ ਜ਼ਰੂਰੀ ਹਨ। ਕੇਜਰੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਵਿੱਚ ਇੰਡਸਟਰੀ ਦੀ ਹਾਲਤ ਬਹੁਤ ਖ਼ਰਾਬ ਸੀ। ਪੰਜਾਬ ਦੀ ਇੰਡਸਟਰੀ 75 ਸਾਲਾਂ ਤੋਂ ਭਾਈ-ਭਤੀਜਾਵਾਦ ਦਾ ਸ਼ਿਕਾਰ ਰਹੀ ਹੈ। ਵਪਾਰੀ ਰਾਜ ਛੱਡ ਕੇ ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਆਦਿ ਰਾਜਾਂ ਵਿੱਚ ਜਾ ਰਹੇ ਸਨ, ਪਰ ਪਿਛਲੇ ਦੋ ਸਾਲਾਂ ਤੋਂ ਉਦਯੋਗਾਂ ਦਾ ਰਾਜ ਛੱਡਣ ਦਾ ਰੁਝਾਨ ਘੱਟ ਹੋ ਗਿਆ ਹੈ ਅਤੇ ਉਹ ਵਾਪਸ ਪੰਜਾਬ ਆ ਰਹੇ ਹਨ।

ਪੰਜਾਬ ’ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ : Arvind Kejriwal

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿੱਤਾ ਹੈ, ਜਿਸ ਕਾਰਨ ਹੁਣ ਬਹੁਤ ਸਾਰਾ ਸਰਕਾਰੀ ਪੈਸਾ ਬਚ ਰਿਹਾ ਹੈ, ਜਿਸ ਪੈਸੇ ਨਾਲ ਅਸੀਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੇ ਹਾਂ। ਸਾਡੇ ਹੱਥ ਮਜ਼ਬੂਤ ਕਰਨ ਲਈ ਤੁਸੀਂ ਸਾਨੂੰ 13 ਸੀਟਾਂ ਦਿੰਦੇ ਹੋ ਤਾਂ ਕੇਂਦਰ ’ਚ ਸਾਡੀ ਤਾਕਤ ਵਧ ਜਾਵੇਗੀ ਫਿਰ ਪੰਜਾਬ ਦੇ ਫ਼ੰਡਾਂ ਨੂੰ ਕੋਈ ਨਹੀਂ ਰੋਕ ਸਕੇਗਾ ਅਤੇ ਰਾਜਪਾਲ ਵੀ ਪੰਜਾਬ ਦਾ ਕੋਈ ਬਿੱਲ ਨਹੀਂ ਰੋਕ ਸਕੇਗਾ।

ਆਜ਼ਾਦੀ ਦੀ ਲੜਾਈ ਵਿੱਚ ਪੰਜਾਬ ਦੇ ਲੋਕਾਂ ਦਾ ਸਭ ਤੋਂ ਵੱਡਾ ਯੋਗਦਾਨ

ਕੇਜਰੀਵਾਲ Arvind Kejriwal ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਪੰਜਾਬ ਦੇ ਲੋਕਾਂ ਨੇ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ। ਇਸੇ ਲਈ ਅੱਜ ਮੈਂ ਦੇਸ਼ ਨੂੰ ਬਚਾਉਣ ਦੀ ਅਪੀਲ ਕਰਨ ਤੁਹਾਡੇ ਵਿਚਕਾਰ ਆਇਆ ਹਾਂ। ਅੱਜ ਦੇਸ਼ ਦਾ ਸੰਵਿਧਾਨ ਅਤੇ ਲੋਕਤੰਤਰ ਖ਼ਤਰੇ ਵਿੱਚ ਹੈ। ਇਸ ਨੂੰ ਬਚਾਉਣ ਲਈ ਤੁਹਾਨੂੰ ਦੁਬਾਰਾ ਅੱਗੇ ਆਉਣਾ ਪਵੇਗਾ। ਫ਼ਿਰੋਜ਼ਪੁਰ ਟਾਊਨ ਹਾਲ ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਦੇ ਸੰਬੋਧਨ ਤੋਂ ਪਹਿਲਾਂ ਵਪਾਰੀਆਂ ਨੇ ’ਆਪ’ ਦੇ ਕੌਮੀ ਕਨਵੀਨਰ ਨਾਲ ਆਪਣੇ ਮੁੱਦੇ ਅਤੇ ਸੁਝਾਅ ਸਾਂਝੇ ਕੀਤੇ।

LEAVE A REPLY

Please enter your comment!
Please enter your name here