ਅਰਵਿੰਦ ਕੇਜਰੀਵਾਲ ਕਰੋਨਾ ਸੰਕਰਮਿਤ

Arvind Kejriwal Sachkahoon

ਅਰਵਿੰਦ ਕੇਜਰੀਵਾਲ ਕਰੋਨਾ ਸੰਕਰਮਿਤ

ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰੋਨਾ ਸੰਕਰਮਿਤ ਪਾਏ ਗਏ ਹਨ। ਕੇਜਰੀਵਾਲ ਨੇ ਟਵੀਟ ਕਰ ਕੇ ਅੱਜ ਇਸਦੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਮੈਂ ਕਰੋਨਾ ਸੰਕਰਮਿਤ ਹੋ ਗਿਆ ਹਾਂ। ਹਲਕੇ ਲੱਛਣ ਹਨ। ਘਰ ਵਿੱਚ ਆਪਣੇ ਆਪ ਨੂੰ ਆਇਸੋਲੇਟ ਕਰ ਲਿਆ ਹੈ। ਜੋ ਲੋਕ ਪਿਛਲੇ ਕੁੱਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ ਕਿਰਪਾ ਕਰਕੇ ਉਹ ਆਪਣੇ ਆਪ ਨੂੰ ਆਈਸੋਲੇਟ ਕਰ ਲੈਣ ਅਤੇ ਆਪਣੀ ਜਾਂਚ ਕਰਵਾ ਲੈਣ। ਮੁੱਖ ਮੰਤਰੀ ਨੇ ਸੋਮਵਾਰ ਨੂੰ ਦੇਹਰਾਦੂਨ ਵਿੱਚ ਇੱਕ ਜਨ ਸਭਾ ਨੂੰ ਸੰਬੋਧਿਤ ਕੀਤਾ ਸੀ। ਇਸ ਤੋਂ ਪਹਿਲਾਂ ਲਖਨਊ ਵਿੱਚ ਵੀ ਉਹਨਾਂ ਨੇ ਇੱਕ ਰੈਲੀ ਵੀ ਕੀਤੀ ਸੀ।

ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਕੱਲ੍ਹ ਕਿਹਾ ਸੀ ਕਿ ਓਮੀਕ੍ਰੋਨ ਵੈਰੀਐਂਟ ਹੁਣ ਦਿੱਲੀ ਵਿੱਚ ਫੈਲ ਚੁੱਕਾ ਹੈ ਅਤੇ ਲਗਭਗ 81 ਫੀਸਦੀ ਮਾਮਲੇ ਓਮੀਕ੍ਰੋਨ ਵੇਰੀਐਂਟ ਤੋਂ ਆ ਰਹੇ ਹਨ। ਉਹਨਾਂ ਨੇ ਕਿਹਾ ਕਿ ਓਮੀਕ੍ਰੋਨ ਵੇਰੀਐਂਟ ਵਿਦੇਸ਼ ਤੋਂ ਆਇਆ ਹੈ ਅਤੇ ਜੇਕਰ ਉਡਾਨਾਂ ਨੂੰ ਸਮਾਂ ਰਹਿੰਦੇ ਪਾਬੰਦੀ ਲਗਾਈ ਜਾਂਦੀ ਹੈ ਤਾਂ ਸਥਿਤੀ ਨੂੰ ਕਾਫ਼ੀ ਹੱਦ ਤੱਕ ਕਾਬੂ ਕੀਤਾ ਜਾ ਸਕਦਾ ਸੀ। ਪਰ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਕੇਜਰੀਵਾਲ ਦੇ ਵਾਰ-ਵਾਰ ਬੇਨਤੀ ਕਰਨ ਦੇ ਬਾਵਜ਼ੂਦ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਵਿੱਚ ਜੀਨੋਮ ਸੀਕਵੈਂਸਿੰਗ ਦੀਆਂ 187 ਰਿਪੋਰਟਾਂ ਆਈਆਂ ਹਨ, ਜਿਸ ਵਿੱਚ ਕੁੱਲ 152 ਵਿਅਕਤੀ ਓਮੀਕਰੋਨ ਪਾਜ਼ੇਟਿਵ ਪਾਏ ਗਏ ਹਨ। ਓਮੀਕ੍ਰੋਨ ਵੇਰੀਐਂਟ ਹੁਣ ਦਿੱਲੀ ਵਿੱਚ ਫੈਲ ਗਿਆ ਹੈ। ਲਗਭਗ 81 ਫੀਸਦੀ ਕੇਸ ਓਮੀਕ੍ਰੋਨ ਵੇਰੀਐਂਟ ਤੋਂ ਆ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ