ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News ਪੰਜਾਬ ਦੌਰੇ ’ਤ...

    ਪੰਜਾਬ ਦੌਰੇ ’ਤੇ ਅਰਵਿੰਦ ਕੇਜਰੀਵਾਲ, ਸ੍ਰੀ ਅੰਮ੍ਰਿਤਸਰ ਸਾਹਿਬ ’ਚ ਕੱਢਿਆ ਰੋਡ ਸ਼ੋਅ

    Punjab News
    ਪੰਜਾਬ ਦੌਰੇ ’ਤੇ ਅਰਵਿੰਦ ਕੇਜਰੀਵਾਲ, ਸ੍ਰੀ ਅੰਮ੍ਰਿਤਸਰ ਸਾਹਿਬ ’ਚ ਕੱਢਿਆ ਰੋਡ ਸ਼ੋਅ

    ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਮ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ’ਚ ਕੀਤਾ ਪ੍ਰਚਾਰ

    (ਰਾਜਨ ਮਾਨ) ਸ੍ਰੀ ਅੰਮ੍ਰਿਤਸਰ ਸਾਹਿਬ। ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਹਲਕਾ ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜਣ ’ਤੇ ਆਮ ਆਦਮੀ ਪਾਰਟੀ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਮ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜ਼ੂਦ ਰਹੇ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਰੋਡ ਸ਼ੋਅ ਕੱਢਿਆ। ਰੋਡ ਸ਼ੋਅ ’ਚ ਲੋਕਾਂ ਦੇ ਇਕੱਠ, ਜੋਸ਼ ਅਤੇ ਜਨੂੰਨ ਦੇਖ ਕੇ ਕੇਜਰੀਵਾਲ ਬੇਹੱਦ ਖੁਸ਼ ਨਜ਼ਰ ਆਏ। Punjab News

    ਇਹ ਵੀ ਪੜ੍ਹੋ: Summer Vacation: ਪੰਜਾਬ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਐਨੇ ਦਿਨ ਬੰਦ ਰਹਿਣਗੇ ਸਕੂਲ

    Punjab News
    ਪੰਜਾਬ ਦੌਰੇ ’ਤੇ ਅਰਵਿੰਦ ਕੇਜਰੀਵਾਲ, ਸ੍ਰੀ ਅੰਮ੍ਰਿਤਸਰ ਸਾਹਿਬ ’ਚ ਕੱਢਿਆ ਰੋਡ ਸ਼ੋਅ

    ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰੋਡ ਸ਼ੋਅ ‘ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਪੂਰਾ ਹਲਕਾ ਖੜ੍ਹਾ ਹੈ। ਉਨਾਂ ਅੱਗੇ ਕਿਹਾ ਕਿ 2 ਸਾਲਾਂ ‘ਚ ਰੰਗਲੇ ਪੰਜਾਬ ਦੇ ਰੰਗ ਦਿਖਣੇ ਸ਼ੁਰੂ ਹੋ ਗਏ। ਬਿਨਾਂ ਰਿਸ਼ਵਤ ਅਤੇ ਬਿਨਾਂ ਸਿਫਾਰਿਸ਼ 43 ਹਜ਼ਾਰ ਸਰਕਾਰੀ ਨੌਕਰੀਆਂ, ਮੁਫ਼ਤ ਬਿਜਲੀ, ਕਿਸਾਨਾਂ ਨੂੰ ਨਹਿਰੀ ਪਾਣੀ ਵਰਗੀਆਂ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ। ਅਸੀਂ ਜੋ ਵੀ ਤੁਹਾਡੇ ਨਾਲ ਵਾਅਦੇ ਕੀਤੇ ਸਭ ਨੂੰ ਇੱਕ-ਇੱਕ ਕਰਕੇ ਪੂਰੇ ਕਰ ਰਹੇ ਹਾਂ ਅਤੇ ਆਉਣ ਵਾਲੇ ਦਿਨਾਂ ’ਚ ਸੂਬੇ ਦਾ ਵਿਕਾਸ ਤੇਜ਼ੀ ਨਾਲ ਹੋਵੇਗਾ। Punjab News

    LEAVE A REPLY

    Please enter your comment!
    Please enter your name here