ਸਿੰਘੂ ਬਾਰਡਰ ‘ਤੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਕਿਸਾਨ ਸੰਤੁਸ਼ਟ ਹਨ ਦਿੱਲੀ ਸਰਕਾਰ ਦੀਆਂ ਸੇਵਾਵਾਂ ਤੋਂ
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਿੰਘੂ ਬਾਰਡਰ ‘ਤੇ ਪਹੁੰਚੇ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਿੰਘੂ ਬਾਰਡਰ ‘ਤੇ ਸਰਕਾਰ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਦੀ ਹਮਾਇਤ ‘ਚ ਸਮਰੱਥਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਕਿਸਾਨਾਂ ਨਾਲ ਖੜੀ ਹੈ। ਕਿਸਾਨ ਵੀ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਸੰਤੁਸ਼ਟ ਹਨ।
ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਦਿੱਲੀ ਆਏ ਸੀ ਤਾਂ ਸਰਕਾਰ ਨੇ ਸਾਡੇ ਤੋਂ ਸਟੇਡੀਅਮ ਨੂੰ ਅਸਥਾਈ ਜੇਲ੍ਹਾਂ ਬਣਾਉਣ ਲਈ ਇਜ਼ਾਜਤ ਮੰਗੀ ਗਈ ਸੀ ਜਿਸ ਨੂੰ ਉਨ੍ਹਾਂ ਨਕਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕਿਸਾਨ ਦਿਨ-ਰਾਤ ਮਿਹਨਤ ਕਰਕੇ ਸਾਡੇ ਲਈ ਅੰਨ ਉਗਾਉਂਦਾ ਹੈ ਇਸ ਲਈ ਮੇਰਾ ਫਰਜ਼ ਹੈ ਕਿ ਵੀ ਮੈਂ ਕਿਸਾਨਾਂ ਨਾਲ ਕੁਝ ਕਰਾਂ। ਓਧਰ ਕਿਸਾਨਾਂ ਨੇ ਕਿਹਾ ਕਿ ਉਹ ਦਿੱਲੀ ਸਰਕਾਰ ਦੇ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਦਿੱਲੀ ਸਰਕਾਰ ਦੇ ਸਾਰੇ ਵਲੰਟੀਅਰ ਕਿਸਾਨਾਂ ਦੀ ਸੇਵਾ ‘ਚ ਜੁਟੇ ਹੋਏ ਹਨ।
ਉਨ੍ਹਾਂ ਕਿਹਾ ਕਿ 8 ਦਸੰਬਰ ਨੂੰ ਕਿਸਾਨਾਂ ਦੇ ਭਾਰਤ ਬੰਦ ਨੂੰ ਆਮ ਆਦਮੀ ਪਾਰਟੀ ਦੇ ਵਰਕਰ ਪੂਰੀ ਤਰ੍ਹਾਂ ਸਮਰੱਥਨ ਦੇਣਗੇ। ਉਨ੍ਹਾਂ ਕਿਸਾਨਾਂ ਨੂੰ ਸ਼ਾਂਤੀ ਪੂਰਨ ਕਿਸਾਨ ਬੰਦ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਤੇ ਕਿਸਾਨਾਂ ਦਰਮਿਆਨ ਚੱਲ ਰਹੇ ਸੰਘਰਸ਼ ਨੂੰ 12 ਦਿਨ ਬੀਤੇ ਚੁੱਕੇ ਹਨ ਪਰ ਹਾਲੇ ਤੱਕ ਸਰਕਾਰ ਸਿਰਫ਼ ਮੀਟਿੰਗਾਂ ਹੀ ਕਰ ਰਹੀ ਹੈ। ਹੁਣ ਤੱਕ ਕਿਸਾਨਾਂ ਦੀ ਕੇਂਦਰ ਨਾਲ 5 ਮੀਟਿੰਗਾਂ ਬੇਸਿੱਟ ਨਿਕਲੀਆਂ ਹਨ ਤੇ ਹੁਣ 9 ਦਸੰਬਰ ਨੂੰ ਕਿਸਾਨਾਂ ਤੇ ਸਰਕਾਰ ਦਰਮਿਆਨ ਹੋਣ ਵਾਲੀ ਮੀਟਿੰਗ ‘ਤੇ ਸਭ ਦੀਆਂ ਨਜ਼ਰਾਂ ਹਨ। ਉਮੀਦ ਹੈ ਕਿ ਇਸ ਮੀਟਿੰਗ ‘ਚ ਕੋਈ ਨਾ ਕੋਈ ਮਸਲੇ ਦਾ ਹੱਲ ਨਿਕਲ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.