ਤਿਹਾਡ਼ ਜੇਲ੍ਹ ’ਚ ਅਰਵਿੰਦ ਕੇਜਰੀਵਾਲ ਨੇ ਕੀਤਾ ਸਰੰਡਰ

Arvind Kejriwal
ਤਿਹਾਡ਼ ਜੇਲ੍ਹ ’ਚ ਅਰਵਿੰਦ ਕੇਜਰਵੀਲ ਨੇ ਕੀਤਾ ਸਰੰਡਰ

ਸਰੰਡਰ ਕਰਨ ਤੋਂ ਪਹਿਲਾਂ ਕੇਜਰੀਵਾਲ ਨੇ ਵਰਕਰਾਂ ਨੂੰ ਕੀਤਾ ਸੰਬੋਧਨ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ।  ਸੁਪਰੀਮ ਕੋਰਟ ਵੱਲੋਂ ਮਿਲੀ 21 ਦਿਨਾਂ ਜ਼ਮਾਨਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਸਰੰਡਰ ਕਰਨ ਲਈ ਵਾਪਸ ਤਿਹਾਡ਼ ਜੇਲ੍ਹ ਪਹੁੰਚੇ।

ਇਹ ਵੀ ਪੜ੍ਹੋ: ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਬਾਰਡਰ ਮੋਰਚੇ ’ਚ ਸ਼ਾਮਲ ਹੋਣ ਲਈ ਰਵਾਨਾ

ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਤਿਹਾੜ ਜੇਲ੍ਹ ਜਾਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, ‘ਮੈਂ ਦੇਸ਼ ਨੂੰ ਬਚਾਉਣ ਲਈ ਜੇਲ੍ਹ ਜਾ ਰਿਹਾ ਹਾਂ। ਮੈਨੂੰ ਨਹੀਂ ਪਤਾ ਕਿ ਮੈਂ ਕਦੋਂ ਵਾਪਸ ਆਵਾਂਗਾ। ਮੈਨੂੰ ਨਹੀਂ ਪਤਾ ਕਿ ਉੱਥੇ ਮੇਰੇ ਨਾਲ ਕੀ ਹੋਵੇਗਾ।

ਅਰਵਿੰਦ ਕੇਜਰੀਵਾਲ ਨੇ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਜਾ ਕੇ ਸ਼ਰਧਾਂਜਲੀ ਦਿੱਤੀ

ਦਿੱਲੀ ਦੇ ਮੁੱਖ ਮੰਤਰੀ ਸਭ ਤੋਂ ਪਹਿਲਾਂ 3:30 ਵਜੇ ਰਾਜਘਾਟ ਪਹੁੰਚੇ। ਇੱਥੇ ਉਨ੍ਹਾਂ ਨੇ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਜਾ ਕੇ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਕੇਜਰੀਵਾਲ ਕਨਾਟ ਪਲੇਸ ਸਥਿਤ ਸ੍ਰੀ ਹਨੂੰਮਾਨ ਮੰਦਰ ਵੀ ਗਏ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ। ਇੱਥੇ ਉਨ੍ਹਾਂ ਆਪਣੇ ਵਰਕਰਾਂ ਨੂੰ ਸੰਬੋਧਨ ਕੀਤਾ।

ਸਾਰੇ ਐਗਜ਼ਿਟ ਪੋਲ ਫਰਜ਼ੀ : ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, ‘2024 ਲੋਕ ਸਭਾ ਚੋਣਾਂ ਲਈ ਐਗਜ਼ਿਟ ਪੋਲ ਕੱਲ੍ਹ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੇਰੇ ਤੋਂ ਲਿਖਵਾਓ ਲੋ, ਇਹ ਸਾਰੇ ਐਗਜ਼ਿਟ ਪੋਲ ਫਰਜ਼ੀ ਹਨ। ਇੱਕ ਐਗਜ਼ਿਟ ਪੋਲ ਨੇ ਰਾਜਸਥਾਨ ਵਿੱਚ ਭਾਜਪਾ ਨੂੰ 33 ਸੀਟਾਂ ਦਿੱਤੀਆਂ ਸਨ, ਜਦੋਂ ਕਿ ਉੱਥੇ ਉਸ ਨੂੰ ਸਿਰਫ਼ 25 ਸੀਟਾਂ ਮਿਲੀਆਂ ਹਨ।

LEAVE A REPLY

Please enter your comment!
Please enter your name here