Arvind Kejriwal,: ਨਵੀਂ ਦਿੱਲੀ। ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਹੈ ਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੱਡੀ ‘ਤੇ ਹਮਲਾ ਹੋਇਆ ਹੈ। ਪਾਰਟੀ ਨੇ ਆਪਣਾ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕੀਤਾ ਹੈ। ਇਸ ਦੌਰਾਨ ਕੁਝ ਲੋਕ ਕਾਲੇ ਝੰਡੇ ਦਿਖਾਉਂਦੇ ਹੋਏ ਕੇਜਰੀਵਾਲ ਦੀ ਕਾਰ ਦੇ ਬਿਲਕੁਲ ਨੇੜੇ ਆ ਗਏ ਅਤੇ ਪੱਥਰਬਾਜੀ ਕਰਨ ਲੱਗੇ।
ਇਹ ਵੀ ਪੜ੍ਹੋ: Central Government Scheme: ਪੀਐਮ ਮੋਦੀ ਨੇ ਵੰਡੇ 65 ਲੱਖ ਮਾਲਕੀ ਜਾਇਦਾਦ ਕਾਰਡ
ਦਰਅਸਲ, ਕੇਜਰੀਵਾਲ ਨਵੀਂ ਦਿੱਲੀ ਖੇਤਰ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 30 ਨਵੰਬਰ 2024 ਨੂੰ ਦਿੱਲੀ ਦੇ ਗ੍ਰੇਟਰ ਕੈਲਾਸ਼ ਇਲਾਕੇ ‘ਚ ਇਕ ਵਿਅਕਤੀ ਨੇ ਕੇਜਰੀਵਾਲ ‘ਤੇ ਪਾਣੀ ਸੁੱਟਿਆ ਸੀ। ਸਮਰਥਕਾਂ ਨੇ ਮੌਕੇ ‘ਤੇ ਹੀ ਮੁਲਜ਼ਮਾਂ ਦੀ ਕੁੱਟਮਾਰ ਕੀਤੀ।
ਆਪ ਨੇ ਕਿਹਾ
ਭਾਜਪਾ ਉਮੀਦਵਾਰ ਪਰਵੇਸ਼ ਵਰਮਾ ਦੇ ਗੁੰਡਿਆਂ ਨੇ ਚੋਣ ਪ੍ਰਚਾਰ ਦੌਰਾਨ ਕੇਜਰੀਵਾਲ ‘ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ। ਉਨਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਪ੍ਰਚਾਰ ਨਾ ਕਰ ਸਕਣ। ਕੇਜਰੀਵਾਲ ਇਸ ਕਾਇਰਾਨਾ ਹਮਲੇ ਤੋਂ ਡਰਨ ਵਾਲੇ ਨਹੀਂ ਹਨ। ਦਿੱਲੀ ਦੇ ਲੋਕ ਇਸ ਦਾ ਮੂੰਹ ਤੋੜ ਜਵਾਬ ਦੇਣਗੇ।
ਭਾਜਪਾ ਦਾ ਇਲਜ਼ਾਮ : Arvind Kejriwal
ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਨੇ ਕੇਜਰੀਵਾਲ ‘ਤੇ ਪਾਰਟੀ ਵਰਕਰਾਂ ‘ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਪ੍ਰਵੇਸ਼ ਨੇ ਕਿਹਾ ਕਿ ਜਦੋਂ ਭਾਜਪਾ ਵਰਕਰ ਸਵਾਲ ਪੁੱਛ ਰਹੇ ਸਨ ਤਾਂ ਕੇਜਰੀਵਾਲ ਨੇ ਆਪਣੀ ਕਾਰ ਨਾਲ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਦੋਵਾਂ ਨੂੰ ਲੇਡੀ ਹਾਰਡਿੰਗ ਹਸਪਤਾਲ ਲਿਜਾਇਆ ਗਿਆ। ਹਾਰ ਸਾਹਮਣੇ ਵੇਖ ਕੇ ਉਹ ਲੋਕਾਂ ਦੀ ਜਾਨ ਦੀ ਕੀਮਤ ਭੁੱਲ ਗਏ ਹਨ।