ਨਵਜੋਤ ਸਿੱਧੂ ਨੇ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਦੇ ਹੀ ਇਮਰਾਨ ਖਾਨ ਨੂੰ ਦੱਸਿਆ ਵੱਡਾ ਭਰਾ

Navjot Sidhu, Controversy, Again
The, Hippie did, Sidhu's lie, Expose

ਨਵਜੋਤ ਸਿੱਧੂ ਨੇ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਦੇ ਹੀ ਇਮਰਾਨ ਖਾਨ ਨੂੰ ਦੱਸਿਆ ਵੱਡਾ ਭਰਾ

ਡੇਰਾ ਬਾਬਾ ਨਾਨਕ (ਗੁਰਦਾਸਪੁਰ)। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਭਰਾ ਦੱਸ ਕੇ ਇੱਕ ਫਿਰ ਵਿਵਾਦਾਂ ’ਚ ਘਿਰ ਗਏ ਹਨ ਸਿੱਧੂ ਅੱਜ ਸਵੇਰੇ ਇੱਥੇ ਪਹੁੰਚੇ ਤੇ ਜ਼ੂਰਰੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਕਰਤਾਰਪੁਰ ਕੋਰੀਡੋਰ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ। ਇਸ ਦੌਰਾਨ ਪ੍ਰਘਾਨ ਮੰਤਰੀ ਇਮਰਾਨ ਖਾਨ ਵੱਲੋਂ ਉਨ੍ਹਾਂ ਦੇ ਇੱਕ ਨੁਮਾਇੰਦੇ ਨੇ ਉਨ੍ਹਾਂ ਦਾ ਸਵਾਗਤ ਕੀਤਾ ਇਸ ਦੌਰਾਨ ਸਿੱਧੂ ਨੇ ਇਮਰਾਨ ਖਾਨ ਨੂੰ ਵੱਡਾ ਭਰਾ ਦੱਸਿਆ ਤੇ ਕਿਹਾ ਕਿ ਉਨ੍ਹਾਂ ਨੇ ਇੱਥੇ ਆ ਕੇ ਹਮੇਸ਼ਾ ਹੀ ਬਹੁਤ ਪਿਆਰ ਮਿਲਿਆ ਹੈ।

ਉਨ੍ਹਾਂ ਕੋਰੀਡੋਰ ਇੰਟਰ ਕਰਨ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ’ਚ ਕਿਹਾ ਕਿ ਕਾਰੀਡੋਰ ਖੁੱਲ੍ਹ ਗਿਆ ਹੈ ਉਹ ਉੱਥੇ ਪੰਜਾਬ ਦੀ ਤਰੱਕੀ ਦੀ ਨਵੀਂ ਰਾਹ ’ਤੇ ਗੱਲ ਕਰਾਗਾ ਉਨ੍ਹਾਂ ਕੋਰੀਡੋਰ ਖੋਲ੍ਹਣ ਤੇ ਖੇਤੀ ਕਾਨੂੰਨ ਵਾਪਸ ਲੈਣ ਦੇ ਕੇਂਦਰ ਸਰਕਾਰ ਦੇ ਫੈਸਲਿਆਂ ਦਾ ਸਵਾਗਤ ਕੀਤਾ।

ਉਨ੍ਹਾਂ ਨਾਲ ਕੈਬਿਨਟ ਮੰਤਰੀ ਪਰਗਟ ਸਿੰਘ, ਅਰੁਣਾ ਚੌਧਰੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਕੁਲਬੀਰ ਸਿੰਘ ਜੀਰਾ, ਪਾਰਟੀ ਮਾਮਲਿਆਂ ਦੇ ਸੂਬਾ ਇੰਚਾਰਜ਼ ਹਰੀਸ਼ ਚੌਧਰੀ, ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਤੇ ਪਵਨ ਗੋਇਲ ਵੀ ਪਾਕਿਸਤਾਨ ਗਏ ਹਨ। ਪਿਛਲੀ ਵਾਰ ਜਦੋਂ ਸਿੱਧੂ ਪਾਕਿਸਤਾਨ ਗਏ ਸਨ ਤਾਂ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੇ ਮੁੱਦੇ ’ਤੇ ਉਥੋਂ ਦੇ ਫੌਜ ਮੁਖੀ ਜਨਰਲ ਬਾਜਵਾ ਨੂੰ ਗਿਲੇ ਮਿਲਣ ’ਤੇ ਉਹ ਵਿਵਾਦਾਂ ’ਚ ਆ ਗਏ ਸਨ ਉਨ੍ਹਾਂ ਦਾ ਭਾਰਤ ’ਚ ਸਖ਼ਤ ਵਿਰੋਧ ਹੋਇਆ ਸੀ ਇਸ ਤੋਂ ਪਹਿਲਾਂ 18 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜੱਥੇ ਨਾਲ ਸਿੱਧੂ ਨੂੰ ਜਾਣ ਦੀ ਇਜ਼ਾਜਤ ਨਹੀ ਮਿਲੀ ਸੀ ਉਨ੍ਹਾਂ 20 ਨਵੰਬਰ ਨੂੰ ਹੀ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਇਜ਼ਾਜਤ ਮਿਲ ਸਕੀ ਸੀ।

ਇਹ ਕਰੋੜਾਂ ਹਿੰਦੂਸਤਾਨੀਆਂ ਲਈ ਚਿੰਤਾ ਦਾ ਵਿਸ਼ਾ : ਭਾਜਪਾ

ਭਾਜਪਾ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਕਾਂਗਰਸ ਦੇ ਆਗੂ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਪਾਕਿਸਤਾਨ ਜਾਣ ਪਰ ਇਮਰਾਨ ਖਾਨ ਦਾ ਮਹੀਮਾਮੰਡਨ ਨਾ ਕਰਨ, ਪਾਕਿਸਤਾਨ ਦੀ ਪ੍ਰਸੰਸਾ ਨਾ ਕਰਨ ਅਜਿਹਾ ਹੋ ਨਹੀਂ ਸਕਦਾ। ਉਨ੍ਹਾਂ ਕਿਹਾ ਅੱਜ ਸਿੱਧੂ ਨੇ ਇਮਰਾਨ ਖਾਨ ਨੂੰ ਵੱਡਾ ਭਰਾ ਕਹਿ ਕੇ ਸੰਬੋਧਨ ਕੀਤਾ ਤੇ ਕਿਹਾ ਕਿ ਮੈਂ ਉਨ੍ਹਾਂ ਨੂੰ ਬਹੁਤ ਪਿਆਰ ਕਰਦਾ ਹਾਂ ਇਹ ਕਰੋੜਾਂ ਹਿੰਦੂਸਤਾਨੀਆਂ ਲਈ ਚਿੰਤਾ ਦਾ ਵਿਸ਼ਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ