ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਮੁਲਾਜ਼ਮ ਵਿਰੋਧੀ ਬਿਆਨ ਦੀ ਸਖ਼ਤ ਨਿਖੇਧੀ
ਹੁਕਮਰਾਨ ਕਾਂਗਰਸ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣ ਦਾ ਦਿੱਤਾ ਸੱਦਾ
ਕੋਟਕਪੂਰਾ, (ਸੁਭਾਸ਼ ਸ਼ਰਮਾ)। ਮਜ਼ਦੂਰਾਂ ਤੇ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਬਚਾਓ ਸੰਯੁਕਤ ਮੋਰਚਾ ਵੱਲੋਂ ਲੁਧਿਆਣਾ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਸ਼ਾਮਲ ਹੋਣ ਲਈ ਆਲ ਇੰਡੀਆ ਆਸ਼ਾ ਵਰਕਰ ਯੂਨੀਅਨ (ਏਟਕ) ਜ਼ਿਲ੍ਹਾ ਫ਼ਰੀਦਕੋਟ ਦਾ ਜੱਥਾ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਅਤੇ ਸਿੰਬਲਜੀਤ ਕੌਰ ਜ਼ਿਲ੍ਹਾ ਚੇਅਰਮੈਨ ਦੀ ਅਗਵਾਈ ਹੇਠ ਬੱਸ ਸਟੈਂਡ ਕੋਟਕਪੂਰਾ ਤੋਂ ਰਵਾਨਾ ਹੋਇਆ। ਇਹ ਰੈਲੀ ਪੰਜਾਬ ਸਰਕਾਰ ਤੋਂ ਮੰਗ ਕਰੇਗੀ ਕਿ ਆਸ਼ਾ ਵਰਕਰਾਂ ਤੇ ਹੋਰ ਸਕੀਮ ਵਰਕਰਾਂ ਤੇ ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕਰਕੇ ਘੱਟੋ ਘੱਟ ਤਨਖਾਹ 26000 ਰੁਪਏ ਕੀਤੀ ਜਾਵੇ,
ਨਿੱਜੀਕਰਨ ਦੀ ਨੀਤੀ ਤੁਰੰਤ ਬੰਦ ਕੀਤੀ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਤਨਖ਼ਾਹ ਤਰੁੱਟੀਆਂ ਦੂਰ ਕਰਕੇ 1 ਜਨਵਰੀ 2016 ਤੋਂ ਬਣਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ ਅਤੇ ਜੱਥੇਬੰਦੀ ਦੇ ਮੰਗ ਪੱਤਰ ਵਿੱਚ ਦਰਜ ਸਾਰੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਕੱਲ੍ਹ ਬਰਨਾਲਾ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਸੰਘਰਸ਼ਸ਼ੀਲ ਮੁਲਾਜ਼ਮਾਂ ਤੇ ਪਰਚੇ ਦਰਜ ਕਰਨ ਦੇ ਦਿੱਤੇ ਗਏ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਹੁਕਮਰਾਨ ਕਾਂਗਰਸ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂ ਪ੍ਰੇਮ ਚਾਵਲਾ, ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਹਿਦੇਵ, ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਜ਼ਿਲਾ ਫਰੀਦਕੋਟ ਦੇ ਪ੍ਰਧਾਨ ਪ੍ਰਦੀਪ ਸਿੰਘ ਬਰਾੜ ਤੇ ਮੀਤ ਪ੍ਰਧਾਨ ਚਰਨਜੀਤ ਕੌਰ ਲੰਬਵਾਲੀ, ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲਾ ਫਰੀਦਕੋਟ ਦੇ ਆਗੂ ਗੁਰਚਰਨ ਸਿੰਘ ਮਾਨ, ਸੋਮ ਨਾਥ ਅਰੋੜਾ , ਕੀਰਤਨ ਸਿੰਘ ਤੇ ਸੂਬਾਈ ਆਗੂ ਸੁਰਿੰਦਰ ਮਚਾਕੀ ਅਤੇ ਆਸ਼ਾ ਵਰਕਰ ਆਗੂ ਛਿੰਦਰਪਾਲ ਕੌਰ ਝੱਖੜ ਵਾਲਾ, ਸੁਖਮੰਦਰ ਕੌਰ ਮੱਤਾ, ਕਮਲਜੀਤ ਕੌਰ ਗੋੱਦਾਰਾ, ਮਨਜੀਤ ਕੌਰ, ਸੁਖਪਾਲ ਕੌਰ, ਨਿਸ਼ਾ ਰਾਣੀ, ਗੁਰਮੀਤ ਕੌਰ ਪਰਮਜੀਤ ਕੌਰ, ਸੁਖਵਿੰਦਰ ਕੌਰ, ਸਵਰਨ ਕੌਰ, ਵੀਰਪਾਲ ਕੌਰ, ਵੀਰਾਂ ਕੌਰ, ਚਰਨਜੀਤ ਕੌਰ ਆਦਿ ਸ਼ਾਮਲ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ