Chandigarh News: ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ

Chandigarh News
Chandigarh News: ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ

ਅਮਿਤ ਪਾਂਡੇ ਨੂੰ ਮੀਤ ਪ੍ਰਧਾਨ ਤੇ ਦੀਪਕ ਸ਼ਰਮਾ ਨੂੰ ਚੁਣਿਆ ਸਕੱਤਰ | Chandigarh News

Chandigarh News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੀਆਂ ਸਾਲਾਨਾ ਚੋਣਾਂ ਵਿੱਚ ਸ਼੍ਰੀ ਅਸ਼ਵਨੀ ਚਾਵਲਾ ਨੂੰ ਪ੍ਰੈਸ ਗੈਲਰੀ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਚੋਣਾਂ ਦੌਰਾਨ ਸਮੂਹ ਪੱਤਰਕਾਰ ਮੈਂਬਰਾਂ ਨੇ ਸ਼੍ਰੀ ਅਸ਼ਵਨੀ ਚਾਵਲਾ (ਸੱਚ ਕਹੂੰ) ਦੇ ਨਾਂਅ ’ਤੇ ਆਪਣੀ ਸਹਿਮਤੀ ਪ੍ਰਗਟ ਕਰਦਿਆਂ ਉਨਾਂ ਨੂੰ ਪ੍ਰਧਾਨ ਦੇ ਅਹੁਦੇ ਲਈ ਬਿਨਾਂ ਮੁਕਾਬਲਾ ਚੁਣਨ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਸ਼੍ਰੀ ਅਸ਼ਵਨੀ ਚਾਵਲਾ ਨੂੰ ਸਰਬਸੰਮਤੀ ਨਾਲ ਪ੍ਰੈਸ ਗੈਲਰੀ ਕਮੇਟੀ 2025 ਦਾ ਪ੍ਰਧਾਨ ਐਲਾਨਿਆ ਗਿਆ।

ਇਸ ਤੋਂ ਬਾਅਦ ਪ੍ਰੈਸ ਗੈਲਰੀ ਕਮੇਟੀ ਦੇ ਉਪ ਪ੍ਰਧਾਨ ਦੀ ਚੋਣ ਲਈ ਸ਼੍ਰੀ ਅਮਿਤ ਪਾਂਡੇ ਅਤੇ ਜਨਰਲ ਸਕੱਤਰ ਵਜੋਂ ਸ਼੍ਰੀ ਦੀਪਕ ਸ਼ਰਮਾ ਦੇ ਨਾਂਅ ਪੇਸ਼ ਕੀਤੇ ਗਏ ਜਿਸ ਦੌਰਾਨ ਮੈਂਬਰਾਂ ਨੇ ਇਸ ਚੋਣ ਵਿੱਚ ਸ਼੍ਰੀ ਅਮਿਤ ਪਾਂਡੇ ਅਤੇ ਸ੍ਰੀ ਦੀਪਕ ਸ਼ਰਮਾ ਨੂੰ ਵੀ ਬਿਨਾਂ ਮੁਕਾਬਲਾ ਚੁਣੇ ਜਾਣ ਦਾ ਐਲਾਨ ਕੀਤਾ ਗਿਆ ਕਿਉਂਕਿ ਇਨਾਂ ਦੋਵਾਂ ਅਹੁਦਿਆਂ ਲਈ ਦੋਵਾਂ ਉਮੀਦਵਾਰਾਂ ਦੇ ਸਾਹਮਣੇ ਹੋਰ ਕੋਈ ਵੀ ਮੈਂਬਰ ਚੋਣ ਲੜਨ ਲਈ ਅੱਗੇ ਨਹੀਂ ਆਇਆ।

ਇਹ ਵੀ ਪੜ੍ਹੋ: Sukhbir Badal: ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ

ਪ੍ਰੈਸ ਗੈਲਰੀ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਇਨਾਂ ਦੋਵਾਂ ਅਹੁਦਿਆਂ ’ਤੇ ਅਮਿਤ ਪਾਂਡੇ ਨੂੰ ਉਪ ਪ੍ਰਧਾਨ ਅਤੇ ਦੀਪਕ ਸ਼ਰਮਾ ਨੂੰ ਸਕੱਤਰ ਜਨਰਲ ਲਈ ਸਰਬਸੰਮਤੀ ਨਾਲ ਐਲਾਨਿਆ ਗਿਆ। ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਪੱਤਰਕਾਰਾਂ ਨੂੰ ਦਰਪੇਸ਼ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਅਤੇ ਉਨਾਂ ਦੀ ਸਹੂਲਤ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਸਲਾਹ ਦਿੰਦੀ ਹੈ। ਪੱਤਰਕਾਰਾਂ ਦੀ ਸਹੂਲਤ ਲਈ ਫੈਸਲੇ ਪ੍ਰੈਸ ਗੈਲਰੀ ਕਮੇਟੀ ਦੁਆਰਾ ਦਿੱਤੀ ਸਲਾਹ ’ਤੇ ਵਿਧਾਨ ਸਭਾ ਦੇ ਸਪੀਕਰ ਦੁਆਰਾ ਲਏ ਜਾਂਦੇ ਹਨ।

LEAVE A REPLY

Please enter your comment!
Please enter your name here