ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ’ਚ ਏ.ਐਸ.ਆਈ. ਗ੍ਰਿਫਤਾਰ

Bribe
ਲੁਧਿਆਣਾ: ਵਿਜੀਲੈਂਸ ਬਿਊਰੋ ਰਿਸ਼ਵਤ ਦੇ ਦੋਸ਼ ’ਚ ਗ੍ਰਿਫਤਾਰ ਪੁਲਿਸ ਮੁਲਾਜ਼ਮ ਨਾਲ।

(ਜਸਵੀਰ ਸਿੰਘ ਗਹਿਲ) ਲੁਧਿਆਣਾ।  ‘ਆਪ’ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਮਰਾਲਾ ਪੁਲਿਸ (ਜ਼ਿਲ੍ਹਾ ਖੰਨਾ) ਦੇ ਸਹਾਇਕ ਸਬ ਇੰਸਪੈਕਟਰ ਨੂੰ 9 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ (Bribe) ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਮ ਸਿੰਘ ਵਾਸੀ ਪਿੰਡ ਭੱਲ ਮਾਜਰਾ (ਜ਼ਿਲ੍ਹਆ ਸ੍ਰੀ ਫ਼ਤਹਿਗੜ੍ਹ ਸਾਹਿਬ) ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਏ.ਐਸ.ਆਈ ਬਲਦੇਵ ਰਾਜ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ।

ਰਿਸ਼ਵਤ ਲੈਣ ਦੇ ਬਾਵਜੂਦ ਉਕਤ ਪੁਲਿਸ ਮੁਲਾਜ਼ਮ ਨੇ ਅਪਰਾਧਿਕ ਕਾਰਵਾਈ ਕੀਤੀ (Bribe)

ਵੇਰਵੇ ਦਿੰਦਿਆਂ ਬਿਉਰੋ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ (648/ਖੰਨਾ) ਉਸਦੀ ਲੜਕੀ ਅਤੇ ਜਵਾਈ ਵਿਰੁੱਧ ਕੋਈ ਪੁਲਿਸ ਮੁਕੱਦਮਾ ਦਰਜ ਨਾ ਕਰਨ ਬਦਲੇ ਰਿਸ਼ਵਤ ਵਜੋਂ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ ਉਸ ਕੋਲੋਂ 9 ਹਜ਼ਾਰ ਰੁਪਏ ਹਾਸ਼ਲ ਕਰ ਚੁੱਕਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਰਿਸ਼ਵਤ ਲੈਣ ਦੇ ਬਾਵਜੂਦ ਉਕਤ ਪੁਲਿਸ ਮੁਲਾਜ਼ਮ ਨੇ ਉਨਾਂ ਖਿਲਾਫ਼ ਅਪਰਾਧਿਕ ਕਾਰਵਾਈ ਕੀਤੀ ਹੈ। ਜਿਸ ਸਬੰਧੀ ਏਐਸਆਈ ਨਾਲ ਹੋਈ ਸਾਰੀ ਗੱਲਬਾਤ ਸ਼ਿਕਾਇਤਕਰਤਾ ਨੇ ਰਿਕਾਰਡ ਕਰ ਲਈ ਅਤੇ ਇਹ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਧਰਮਸੋਤ ਨੂੰ ਨਹੀਂ ਮਿਲੀ ਜ਼ਮਾਨਤ

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 9 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ੀ ਪਾਏ ਜਾਣ ਉਪਰੰਤ ਗ੍ਰਿਫ਼ਤਾਰ ਕਰ ਲਿਆ। ਬਿਉਰੋ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। (Bribe)