ਜ਼ਮਾਨਤ ਲੈਣ ’ਚ ਮੱਦਦ ਬਦਲੇ ਰਿਸ਼ਵਤ ਲੈਂਦਾ ਏਐਸਆਈ ਗ੍ਰਿਫ਼ਤਾਰ

Vigilance Bureau

(ਗੁਰਪ੍ਰੀਤ ਸਿੰਘ) ਸੰਗਰੂਰ। ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ’ਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। (Bribe )

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਲਜੀਤ ਸਿੰਘ ਵਾਸੀ ਪਿੰਡ ਤੂਰਬੰਜਾਰਾ, ਤਹਿਸੀਲ ਦਿੜ੍ਹਬਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਏਐਸਆਈ. ਬਿੱਕਰ ਸਿੰਘ ਉਸਦੇ ਜਾਣਕਾਰ ਗੁਰਵਿੰਦਰ ਸਿੰਘ ਦੀ ਦਿੜ੍ਹਬਾ ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਅਗਾਊਂ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। (Bribe )

ਇਹ ਵੀ ਪੜ੍ਹੋ : ਪਲਾਟ ਖਰੀਦ ਘਪਲਾ : ਮਨਪ੍ਰੀਤ ਬਾਦਲ ਨੂੰ ਮੁੜ ਸੰਮਨ ਜਾਰੀ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਬਿੱਕਰ ਸਿੰਘ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।