ASI | ਲੰਬੇ ਸਮੇਂ ਤੋਂ ਤਾਇਨਾਤ ਸੀ ਕਿਲਾ ਲਾਲ ਸਿੰਘ ਥਾਣੇ ‘ਚ
ਬਟਾਲਾ। ਸੜਕ ਹਾਦਸੇ ਦੌਰਾਨ ਥਾਣਾ ਕਿਲਾ ਲਾਲ ਸਿੰਘ ਵਿਖੇ ਡਿਊਟੀ ‘ਤੇ ਤਾਇਨਾਤ ਜ਼ਖਮੀ ਹੋਏ ਏ. ਐੱਸ. ਆਈ. ਦੀ ਮੌਤ ਹੋਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਲਕੀਤ ਸਿੰਘ ਨੇ ਮ੍ਰਿਤਕ ਦੇ ਭਰਾ ਤਰਸੇਮ ਸਿੰਘ ਦੀ ਹਾਜ਼ਰੀ ‘ਚ ਦੱਸਿਆ ਕਿ ਏ. ਐੱਸ. ਆਈ. ਗੁਰਵੇਲ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਰਾਊਵਾਲ, ਜੋ ਪਿਛਲੇ ਲੰਬੇ ਅਰਸੇ ਤੋਂ ਕਿਲਾ ਲਾਲ ਸਿੰਘ ਵਿਖੇ ਡਿਊਟੀ ‘ਤੇ ਤਾਇਨਾਤ ਸੀ। ਬੀਤੀ 4 ਨੂੰ ਡਿਊਟੀ ਦੌਰਾਨ ਜਿਸ ਦਾ ਐਕਸੀਡੈਂਟ ਹੋ ਗਿਆ ਸੀ ਜਿਸ ਦਾ ਡੀ. ਐੱਮ. ਸੀ. ਹਸਪਤਾਲ ਲੁਧਿਆਣੇ ਇਲਾਜ ਚੱਲ ਰਿਹਾ ਸੀ, ਜਿਥੇ ਬੀਤੀ ਰਾਤ ਇਸ ਦੀ ਮੌਤ ਹੋ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ASI














