ਸਾਡੇ ਨਾਲ ਸ਼ਾਮਲ

Follow us

23.3 C
Chandigarh
Tuesday, February 10, 2026
More
    Home ਸੂਬੇ ਪੰਜਾਬ ਏਐਸਆਈ ਨਰਿੰਦਰ ...

    ਏਐਸਆਈ ਨਰਿੰਦਰ ਸਿੰਘ ਨੂੰ ਕੀਤਾ ਜਬਰੀ ਸੇਵਾ ਮੁਕਤ

    ASI, Narinder Singh, Retire

    ਨੌਜਵਾਨਾਂ ਦੀ ਕੁੱਟਮਾਰ ਦਾ ਮਾਮਲਾ | ASI Narinder Singh

    • ਦੂਜੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤੀ ਕਾਰਵਾਈ | ASI Narinder Singh

    ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਸਨੌਰ ਪੁਲਿਸ ਥਾਣੇ ਵਿੱਚ ਕੁਝ ਦਿਨ ਪਹਿਲਾਂ ਨੌਜਵਾਨਾਂ ਨੂੰ ਨਜਾਇਜ਼ ਹਿਰਾਸਤ ‘ਚ ਰੱਖਕੇ ਕੁੱਟਮਾਰ ਕਰਨ ਵਾਲੇ ਏ.ਐਸ.ਆਈ. ਨਰਿੰਦਰ ਸਿੰਘ ਨੂੰ ਨੌਕਰੀ ਤੋਂ ਜਬਰੀ ਸੇਵਾ ਮੁਕਤ ਕਰ ਦਿੱਤਾ ਗਿਆ ਹੈ। ਏ.ਐਸ.ਆਈ. ਖਿਲਾਫ਼ ਇਹ ਕਾਰਵਾਈ ਉਸ ਦੀ ਇੱਕ ਹੋਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿੱਚ ਉਹ ਕੁਝ ਨੌਜਵਾਨਾਂ ਨੂੰ ਬੇਰਹਿਮੀ ਨਾਲ ਕੁੱਟ ਰਿਹਾ ਹੈ। (ASI Narinder Singh)

    ਦੱਸਣਯੋਗ ਹੈ ਕਿ ਨਰਿੰਦਰ ਸਿੰਘ ਵੱਲੋਂ ਕੁਝ ਦਿਨ ਪਹਿਲਾਂ ਨੌਜਵਾਨਾਂ ਨਾਲ ਕੀਤੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਉਣ ‘ਤੇ ਪਟਿਆਲਾ ਦੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਉਸਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕੀਤਾ ਸੀ, ਉਥੇ ਹੀ ਉਸ ਵਿਰੁੱਧ ਨੌਜਵਾਨਾਂ ਨੂੰ ਨਜਾਇਜ਼ ਹਿਰਾਸਤ ‘ਚ ਰੱਖਣ ਅਤੇ ਕੁੱਟਮਾਰ ਕਰਨ ਦਾ ਮਾਮਲਾ ਵੀ ਦਰਜ ਕਰ ਕੀਤਾ ਗਿਆ ਸੀ। ਉਸ ਵਿਰੁੱਧ ਐਸ.ਐਸ.ਪੀ. ਦੀ ਸਿਫਾਰਸ਼ ‘ਤੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵੱਲੋਂ ਮੈਜਿਸਟ੍ਰੇਰੀਅਲ ਜਾਂਚ ਵੀ ਅਰੰਭ ਕਰਵਾਈ ਗਈ ਸੀ ਪ੍ਰੰਤੂ ਉਸਦੀ ਥਾਣੇ ਅੰਦਰ ਕੁਝ ਵਿਅਕਤੀਆਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਦੂਜੀ ਵੀਡੀਓ ਵਾਇਰਲ ਹੋਣ ਅਤੇ ਉਸ ਦੇ ਕੰਮ ਕਰਨ ਦੇ ਵਿਵਾਦਮਈ ਤੌਰ-ਤਰੀਕਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਐਸ.ਐਸ.ਪੀ. ਨੇ ਉਸ ਵਿਰੁੱਧ ਨੌਕਰੀ ਤੋਂ ਜ਼ਬਰੀ ਸੇਵਾ ਮੁਕਤ ਕਰਨ ਦੀ ਸਖਤ ਕਾਰਵਾਈ ਕੀਤੀ ਹੈ।

    ਇਸ ਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਸਨੌਰ ਵਿਖੇ ਤਾਇਨਾਤ ਇਸ ਏ.ਐਸ.ਆਈ ਨੂੰ ਉਸ ਦੀ ਕਰੀਬ ਸਾਢੇ ਤਿੰਨ ਸਾਲ ਦੀ ਬਕਾਇਆ ਰਹਿੰਦੀ ਨੌਕਰੀ ਤੋਂ ਬਾਹਰ ਦਾ ਰਸਤਾ ਦਿਖਾਉਂਦਿਆਂ ਲੋਕ ਹਿਤ ‘ਚ ਜ਼ਬਰੀ ਸੇਵਾ ਮੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਚੱਲ ਰਹੀ ਮੈਜਿਸਟਰੀਅਲ ਜਾਂਚ ਦੀ ਰਿਪੋਰਟ ਅਤੇ ਡੀ.ਐਸ.ਪੀ. ਦੀ ਪੜਤਾਲ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਮਗਰੋਂ ਜੇ ਕੋਈ ਹੋਰ ਵੀ ਦੋਸ਼ੀ ਸਾਹਮਣੇ ਆਇਆ ਤਾਂ ਉਸ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। (ASI Narinder Singh)

    LEAVE A REPLY

    Please enter your comment!
    Please enter your name here