ਸਾਡੇ ਨਾਲ ਸ਼ਾਮਲ

Follow us

15.4 C
Chandigarh
Thursday, February 12, 2026
More
    Home Breaking News 5 ਹਜ਼ਾਰ ਰੁਪਏ ਰ...

    5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

    bribe

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ, ਹਰਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ (Bribe) ਮੰਗਣ ਅਤੇ ਲੈਣ ਲਈ ਗ੍ਰ੍ਰਿਫਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਬੱਸੀ ਨੌਂ, ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ ਆਸ਼ੂ ਦੀ ਸ਼ਿਕਾਇਤ ’ਤੇ ਗ੍ਰ੍ਰਿਫਤਾਰ ਕੀਤਾ ਗਿਆ ਹੈ।

    ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਖਿਲਾਫ ਹਰਿਆਣਾ ਥਾਣੇ ਵਿੱਚ ਦਰਜ ਇੱਕ ਕੇਸ ਦਾ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ (Bribe) ਵਜੋਂ ਦੇਣ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਗਿ੍ਰਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਜਲੰਧਰ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here