ਰਿਸ਼ਵਤ ਲੈਂਦਾ ਏਐੱਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Bribe

ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣਾ ਸੰਦੌੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ ਨੂੰ 5,000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏਐਸਆਈ ਹਰਜਿੰਦਰ ਸਿੰਘ ਦੀ ਗਿ੍ਰਫ਼ਤਾਰੀ ਮਲੇਰਕੋਟਲਾ ਦੇ ਪਿੰਡ ਝੁਨੇਰ ਦੇ ਵਸਨੀਕ ਸੰਦੀਪ ਸਿੰਘ ਸੋਨੂੰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। (Bribe)

ਸ਼ਿਕਾਇਤਕਰਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਏ.ਐਸ.ਆਈ. ਨੇ ਨਸ਼ੀਲੇ ਪਦਾਰਥ ਰੱਖਣ ਦੇ ਸ਼ੱਕ ਤਹਿਤ ਉਸਦੇ ਘਰ ਦੀ ਤਲਾਸ਼ੀ ਲਈ ਸੀ। ਹਾਲਾਂਕਿ ਤਲਾਸ਼ੀ ਦੌਰਾਨ ਕੋਈ ਵੀ ਨਜਾਇਜ਼ ਜਾਂ ਗ਼ੈਰ-ਕਾਨੂੰਨੀ ਪਦਾਰਥ ਬਰਾਮਦ ਨਹੀਂ ਹੋਇਆ ਪਰ, ਇਸ ਦੇ ਬਾਵਜੂਦ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਐਨ.ਡੀ.ਪੀ.ਐਸ. ਕਾਨੂੰਨ ਦਾ ਕੇਸ ਦਰਜ ਹੋਣ ਤੋਂ ਬਚਣ ਲਈ 7,000 ਰੁਪਏ ਰਿਸ਼ਵਤ ਵਜੋਂ ਦੇਣ ਲਈ ਜ਼ੋਰ ਪਾਇਆ। ਧਮਕੀਆਂ ਤੋਂ ਡਰਦਿਆਂ ਅਤੇ ਮਸਲੇ ਨੂੰ ਨਿਪਟਾਉਣ ਦੇ ਇਰਾਦੇ ਨਾਲ ਸ਼ਿਕਾਇਤ ਕਰਤਾ ਮਜ਼ਬੂਰੀਵੱਸ 5,000 ਰੁਪਏ ਰਿਸ਼ਵਤ ਦੇਣ ਲਈ ਰਾਜ਼ੀ ਹੋ ਗਿਆ। (Bribe)

ਇਹ ਵੀ ਪੜ੍ਹੋ : ਪਾਕਿਸਤਾਨ ਹੋਵੇਗਾ ਤਬਾਹ, ਇਸ Scientist ਨੇ ਦਿੱਤੇ ਭਿਆਨਕ ਭੂਚਾਲ ਦੇ ਸੰਕੇਤ

ਇਹ ਸ਼ਿਕਾਇਤ ਮਿਲਣ ’ਤੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਨੇ ਮੁਢਲੀ ਜਾਂਚ ਕੀਤੀ ਅਤੇ ਉਕਤ ਏਐਸਆਈ ਹਰਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪੁਲਿਸ ਮੁਲਜਮ ਨੂੰ ਭਲਕੇ ਸਮਰੱਥ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। (Bribe)