Asian Games 2023 : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਮਗਾ ਜਿੱਤ ਕੇ ਰਚਿਆ ਇਤਿਹਾਸ

Asian Games 2023

ਫਾਈਨਲ ਵਿੱਚ ਸ਼੍ਰੀਲੰਕਾ ਨੂੰ 19 ਦੌੜਾਂ ਨਾਲ ਹਰਾਇਆ (Asian Games 2023)

 ਹਾਂਗਜੋ । ਭਾਰਤੀ ਮਹਿਲਾ ਕਿ੍ਰਕਟ ਟੀਮ ਨੇ ਏਸ਼ੀਅਨ ਖੇਡਾਂ 2023 (Asian Games 2023 ) ’ਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ। ਭਾਰਤ ਨੇ ਪਹਿਲੀ ਵਾਰ ਸੋਨ ਤਮਗਾ ਜਿੱਤਿਆ ਹੈ। ਹਾਂਗਜੋ ਦੇ ਪਿੰਗਫੇਂਗ ਕੈਂਪਸ ਕ੍ਰਿਕਟ ਗਰਾਊਡ ’ਚ ਸ੍ਰੀਲੰਕਾ ਤੇ ਭਾਰਤ ਦਰਮਿਆਨ ਖੇਡੇ ਗਏ ਟੀ-20 ਮੈਚ ’ਚ ਭਾਰਤ ਨੇ ਸ੍ਰੀਲੰਕਾ ਨੂੰ 19 ਦੌੜਾਂ ਨਾਲ ਹਰਾਇਆ। ਭਾਰਤ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ’ਚ 116 ਦੌੜਾਂ ਬਣਾਈਆਂ। ਸ੍ਰੀਲੰਕਾ ਨੂੰ ਜਿੱਤ ਲਈ 117 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਉੱਤਰੀ ਸ੍ਰੀਲੰਕ ਟੀਮ ਜਵਾਬ ’ਚ 20 ਓਵਰਾਂ ’ਚ 8 ਵਿਕਟਾਂ ਗੁਆ ਕੇ ਸਿਰਫ 97 ਦੌੜਾਂ ਹੀ ਬਣਾ ਸਕੀ। ਸ੍ਰੀਲੰਕਾ ਵੱਲੋਂ ਸਭ ਤੋਂ ਵੱਧ (25) ਦੌੜਾਂ ਹਸਿਨੀ ਪਰੇਰਾ ਨੇ ਬਣਾਈਆਂ। ਭਾਰਤੀ ਟੀਮ ਦੀ ਸ਼ਾਨਦਾਰ ਬੱਲੇਬਾਜ਼ੀ ਅਤੇ ਤੇਜ਼ ਗੇਂਦਬਾਜ਼ਾਂ ਦੀ ਵਿਭਿੰਨ ਗੇਂਦਬਾਜ਼ੀ ਨੇ ਭਾਰਤ ਨੂੰ ਸੋਨ ਤਮਗਾ ਜਿੱਤਣ ‘ਚ ਮਦਦ ਕੀਤੀ ਹੈ। ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਜੇਮੀਮਾ ਰੌਡਰਿਗਜ਼, ਪੂਜਾ ਵਸਤਰਕਾਰ ਅਤੇ ਤੀਤਾਸ ਸਾਧੂ ਭਾਰਤ ਦੇ ਸਿਤਾਰੇ ਬਣ ਕੇ ਉਭਰੇ।

Asian Games 2023

ਇਹ ਵੀ ਪੜ੍ਹੋ : ਰਾਜਸਥਾਨ ਦੇ ਵਿਕਾਸ ਲਈ ਸਾਡੀ ਸਰਕਾਰ ਵਚਨਬੱਧ : ਪ੍ਰਧਾਨ ਮੰਤਰੀ

ਚੋਟੀ ਦੀਆਂ ਚਾਰ ਟੀਮਾਂ ਭਾਰਤ, ਪਾਕਿਸਤਾਨ, ਸ਼੍ਰੀਲੰਕਾ ਅਤੇ ਬੰਗਲਾਦੇਸ਼ ਨੂੰ ਕੁਆਰਟਰ ਫਾਈਨਲ ਵਿੱਚ ਸਿੱਧਾ ਪ੍ਰਵੇਸ਼ ਦਿੱਤਾ ਗਿਆ। ਚਾਰਾਂ ਨੇ ਆਪੋ-ਆਪਣੇ ਮੈਚ ਜਿੱਤ ਕੇ ਸੈਮੀਫਾਈਨਲ ‘ਚ ਜਗ੍ਹਾ ਬਣਾਈ। ਸੈਮੀਫਾਈਨਲ ‘ਚ ਜੇਤੂ ਟੀਮ ਫਾਈਨਲ ‘ਚ ਪਹੁੰਚੀ ਅਤੇ ਇਸ ਤਰ੍ਹਾਂ ਭਾਰਤੀ ਟੀਮ ਨੇ ਫਾਈਨਲ ‘ਚ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ।