ਅਸਾਮ ‘ਚ ਅੱਗ ਲੱਗਣ ਨਾਲ ਇੱਕੋ ਪਰਿਵਾਰ ਦੇ ਪੰਜ ਮਰੇ | Fire
ਗੁਹਾਟੀ (ਏਜੰਸੀ)। ਅਸਮਾਨ ਦੇ ਡਿਬਰੂਗੜ੍ਹ ਸ਼ਹਿਰ ‘ਚ ਅੱਗ ਲੱਗਣ ਨਾਲ ਦੋ ਬੱਚਿਆਂ ਸਮੇਤ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਰਿਪੋਰਟ ਮਤਾਬਿਕ ਡਿਬਰੂਗੜ੍ਹ ਸ਼ਹਿਰ ਦੇ ਨੀਜ ਕਦਮਨੀ ਖ਼ੇਤਰ ‘ਚ ਸ਼ੁੱਕਰਵਾਰ ਦੇਰ ਰਾਤ ਕੁਝ ਘਰਾਂ ‘ਚ ਅੱਗ ਲੱਗ ਗਈ ਜਿਸ ‘ਚ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। Fire
ਅੱਗ ਐਨੀ ਭਿਆਨਕ ਸੀ ਕਿ ਉਸ ‘ਤੇ ਕਾਬੂ ਪਾਉਣ ‘ਚ ਕਾਫ਼ੀ ਸਮਾਂ ਲੱਗ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਇਸ ਹਾਦਸੇ ‘ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹੋਏ ਪੀੜਤ ਪਰਿਵਾਰਾਂ ਲਈ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।
ਉਨ੍ਹਾਂ ਡਿਬਰੂਗੜ੍ਹ ਦੇ ਪੁਲਿਸ ਕਮਿਸ਼ਨਰ ਨੂੰ ਇਸ ਹਾਦਸੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਉੱਧਰ ਸਥਾਨਕ ਵਿਧਾਇਕ ਪ੍ਰਸ਼ਾਂਤ ਫਰੂਕਨ ਨੇ ਘਟਨਾ ਵਾਲੇ ਸਥਾਨ ਦਾ ਦੌਰਾ ਕਰਕੇ ਪੀੜਤ ਵਿਅਕਤੀਆਂ ਲਈ ਵਿਵਸਥਾ ਕਰਨ ਦੇ ਆਦੇਸ਼ ਦਿੱਤੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।














