ਅਸਾਮ ਅੱਤਵਾਦੀ ਹਮਲੇ ਦੇ ਦੋਸ਼ੀਆਂ ਨੂੰ ਨਹੀਂ ਬਖਸ਼ਾਂਗੇ : ਰਾਜਨਾਥ

ਲਖਨਊ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅਸਾਮ ‘ਚ ਵਾਪਰੀ ਅੱਤਵਾਦੀ ਘਟਨਾ ਦੀ ਨਿਖੇਧੀ ਕਰਦਿਆਂ ਅੱਜ ਕਿਹਾ ਕਿ ਦੋਸੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਅਸਾਮ ‘ਚ ਕੱਲ੍ਹ ਹੋਏ ਅੱਤਵਾਦੀ ਹਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏਹਨ। ਇਸ ਮੰਦਭਾਗੀ ਘਟਨਾ ਦੀ ਜਿੰਨੀ ਨਿਖੇਧੀ ਕੀਤੀ ਜਾਵੀ ਓਨੀ ਘੱਟ ਹੈ।