ਹਰਿਆਣਾ ’ਚ 1 ਅਕਤੂਬਰ ਦੀ ਬਜਾਏ 5 ਅਕਤੂਬਰ ਨੂੰ ਪੈਣਗੀਆਂ ਵੋਟਾਂ | Assembly Election Haryana
- 8 ਅਕਤੂਬਰ ਨੂੰ ਐਲਾਨੇ ਜਾਣਗੇ ਨਤੀੇਜੇ
(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। Assembly Election Haryana: ਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ ਵੱਡੀ ਖਬਰ ਸਾਹਮਣੇ ਆਈ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਚੋਣ ਕਮਿਸ਼ਨ ਨੇ ਬਦਲ ਦਿੱਤੀ ਹੈ। 90 ਸੀਟਾਂ ਲਈ ਚੋਣਾਂ ਹੁਣ 1 ਅਕਤੂਬਰ ਦੀ ਬਜਾਏ 5 ਅਕਤੂਬਰ ਨੂੰ ਹੋਣਗੀਆਂ। ਇਸ ਤੋਂ ਇਲਾਵਾ 8 ਅਕਤੂਬਰ ਨੂੰ ਨਤੀਜੇ ਆਉਣਗੇ। ਕਮਿਸ਼ਨ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨਣ ਦਾ ਵੀ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਦੋਵਾਂ ਸੂਬਿਆਂ ਦੇ ਨਤੀਜੇ 4 ਅਕਤੂਬਰ ਨੂੰ ਆਉਣੇ ਸਨ।
ਜੰਮ ਕਸ਼ਮੀਰ ’ਚ ਤਿੰਨ ਪੜਾਅ ’ਚ ਵੋਟਾਂ ਪੈਣਗੀਆਂ
ਜੰਮ ਕਸ਼ਮੀਰ ’ਚ ਤਿੰਨ ਪੜਾਅ ’ਚ ਵੋਟਾਂ ਪੈਣਗੀਆਂ। ਪਹਿਲੇ ਪੜਾਅ ਲਈ ਵੋਟਾਂ 18 ਸਤੰਬਰ ਅਤੇ ਦੂਜੇ ਪੜਾਅ ਲਈ 25 ਸਤੰਬਰ ਅਤੇ ਤੀਜੇ ਪੜਾਅ ਲਈ 1 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ।
ਹਰਿਆਣਾ ਵਿੱਚ 2019 ਵਿੱਚ ਹੋਈਆਂ ਸਨ ਵਿਧਾਨ ਸਭਾ ਚੋਣਾਂ
ਪਿਛਲੀਆਂ ਵਿਧਾਨ ਸਭਾ ਚੋਣਾਂ ਹਰਿਆਣਾ ਵਿੱਚ 2019 ਵਿੱਚ ਹੋਈਆਂ ਸਨ। ਜਿਸ ਵਿੱਚ ਭਾਜਪਾ ਨੂੰ 41 ਅਤੇ ਜੇਜੇਪੀ ਨੂੰ 10 ਸੀਟਾਂ ਮਿਲੀਆਂ ਹਨ। ਭਾਜਪਾ ਨੇ 6 ਆਜ਼ਾਦ ਅਤੇ ਇੱਕ ਐਚਐਲਪੀ ਵਿਧਾਇਕ ਨਾਲ ਸਰਕਾਰ ਬਣਾਈ। ਮਨੋਹਰ ਲਾਲ ਖੱਟਰ ਨੂੰ ਮੁੱਖ ਮੰਤਰੀ ਬਣਾਇਆ ਗਿਆ। ਹਾਲਾਂਕਿ ਉਹ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਨਹੀਂ ਕਰ ਸਕੇ।
ਜੇਜੇਪੀ ਅਤੇ ਭਾਜਪਾ ਦਾ ਗਠਜੋੜ 12 ਮਾਰਚ 2024 ਨੂੰ ਟੁੱਟ ਗਿਆ। ਮਨੋਹਰ ਲਾਲ ਖੱਟਰ ਦੀ ਥਾਂ ‘ਤੇ ਨਾਇਬ ਸਿੰਘ ਸੈਣੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਸੈਣੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ 48 ਵਿਧਾਇਕਾਂ ਦਾ ਸਮਰਥਨ ਹਾਸਲ ਹੈ। ਮੀਟਿੰਗ ਵਿੱਚ ਭਾਜਪਾ ਦੇ 41 ਅਤੇ 7 ਆਜ਼ਾਦ ਵਿਧਾਇਕ ਸ਼ਾਮਲ ਹੋਏ। ਬਹੁਮਤ ਲਈ 46 ਵਿਧਾਇਕਾਂ ਦਾ ਸਮਰਥਨ ਜ਼ਰੂਰੀ ਸੀ। ਹਾਲਾਂਕਿ ਸੂਬੇ ‘ਚ ਅਜੇ ਵੀ ਘੱਟ ਗਿਣਤੀ ਦੀ ਸਰਕਾਰ ਹੈ।