ਗੁਜਰਾਤ ’ਚ ਵਿਧਾਨ ਸਭਾ ਚੋਣਾਂ 1 ਅਤੇ 5 ਦਸੰਬਰ ਨੂੰ ਹੋਣਗੀਆਂ , 8 ਦਸੰਬਰ ਨੂੰ ਆਉਣਗੇ ਨਤੀਜੇ

Assembly Elections In Gujarat

ਗੁਜਰਾਤ। ਗੁਜਰਾਤ ਵਿਧਾਨ ਸਭਾ ਚੋਣਾਂ ਲਈ 1 ਅਤੇ 5 ਦਸੰਬਰ ਨੂੰ ਦੋ ਪੜਾਵਾਂ ਵਿੱਚ ਵੋਟਾਂ ਪੈਣਗੀਆਂ ਅਤੇ 8 ਤਾਰੀਕ ਨੂੰ ਨਤੀਜੇ ਐਲਾਨੇ ਜਾਣਗੇ। ਚੋਣ ਕਮਿਸ਼ਨ ਨੇ ਵੀਰਵਾਰ ਨੂੰ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਗੁਜਰਾਤ ਵਿਧਾਨ ਸਭਾ ਦਾ ਕਾਰਜਕਾਲ 18 ਫਰਵਰੀ 2023 ਨੂੰ ਖਤਮ ਹੋ ਰਿਹਾ ਹੈ। 182 ਸੀਟਾਂ ਲਈ ਹੋ ਰਹੀ ਇਨ੍ਹਾਂ ਚੋਣ ਵਿੱਚ 1 ਦਸੰਬਰ ਨੂੰ 89 ਸੀਟਾਂ ਅਤੇ 5 ਦਸੰਬਰ ਨੂੰ 93 ਸੀਟਾਂ ‘ਤੇ ਵੋਟਿੰਗ ਹੋਵੇਗੀ। (Assembly Elections In Gujarat )

ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਗੁਜਰਾਤ ਦੇ ਮੋਰਬੀ ਪੁਲ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੀਈਸੀ ਰਾਜੀਵ ਕੁਮਾਰ ਨੇ ਕਿਹਾ- ਜੇਕਰ ਕੋਈ ਈਵੀਐਮ ‘ਤੇ ਸਵਾਲ ਉਠਾਉਂਦਾ ਹੈ ਅਤੇ ਜੇਕਰ ਉਹ ਚੋਣ ਜਿੱਤਦਾ ਹੈ ਤਾਂ ਸਵਾਲ ਬੰਦ ਹੋ ਜਾਂਦੇ ਹਨ। ਸਾਡਾ ਉਦੇਸ਼ ਨਿਰਪੱਖ ਚੋਣਾਂ ਕਰਵਾਉਣਾ ਹੈ ਅਤੇ ਚੋਣ ਕਮਿਸ਼ਨ ਅੱਜ ਨਹੀਂ ਬਣਿਆ। ਸਾਡੀ ਨਿਰਪੱਖਤਾ ਹਮੇਸ਼ਾ ਜ਼ਾਹਰ ਰਹੀ ਹੈ।

ਗੁਜਰਾਤ ’ਚ ਮੁੱਖ ਮੰਤਰੀ ਚਿਹਰੇ

ਮੌਜ਼ੂਦਾ ਸਮੇਂ ’ਚ ਭਾਜਪਾ ਵੱਲੋਂ ਭੁਪਿੰਦਰ ਪਟੇਲ ਗੁਜਰਾਤ ਦੇ ਮੁੱਖ ਮੰਤਰੀ ਹਨ। ਭਾਜਪਾ ਦੇ ਸੂਬਾ ਪ੍ਰਧਾਨ ਸੀਆਰ ਪਾਟਿਲ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ ਕਿ ਸੂਬੇ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਭਾਜਪਾ ਤੋਂ ਇਲਾਵਾ ਕਾਂਗਰਸ ਅਤੇ ‘ਆਪ’ ਵੀ ਮੈਦਾਨ ‘ਚ ਹਨ। ਹਾਲਾਂਕਿ ਦੋਵਾਂ ਪਾਰਟੀਆਂ ਨੇ ਅਜੇ ਤੱਕ ਸੀਐਮ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਕਾਂਗਰਸ ਦੀ ਗੱਲ ਕਰੀਏ ਤਾਂ ਪਾਰਟੀ ਵਿੱਚ ਸੀਐਮ ਅਹੁਦੇ ਦੀ ਦੌੜ ਵਿੱਚ ਭਾਰਤ ਸੋਲੰਕੀ, ਅਰਜੁਨ ਮੋਧਵਾਡੀਆ, ਸ਼ਕਤੀ ਸਿੰਘ ਗੋਹਿਲ ਸਭ ਤੋਂ ਅੱਗੇ ਹਨ। ‘ਆਮ ਆਦਮੀ ਪਾਰਟੀ’ ‘ਚ ਗੋਪਾਲ ਇਟਾਲੀਆ ਅਤੇ ਈਸ਼ੂਦਾਨ ਗੜ੍ਹਵੀ ਅਜੇ ਵੀ ਮੁੱਖ ਮੰਤਰੀ ਦੇ ਦਾਅਵੇਦਾਰ ਹਨ।

Gujrat ਵਿਧਾਨ ਸਭਾ ਚੋਣਾਂ ਦੀ ਤਰੀਕ ਦੇ ਐਲਾਨ ਤੋਂ ਪਹਿਲਾਂ BJP ਨੇ ਕੀਤੀ ਮੀਟਿੰਗ

ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਅੱਜ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਹੋਣਾ ਹੈ। ਦੂਜੇ ਪਾਸੇ ਅੱਜ ਭਾਜਪਾ ਦੀ ਸੂਬਾ ਕੋਰ ਕਮੇਟੀ ਦੀ ਅਹਿਮ ਮੀਟਿੰਗ ਗਾਂਧੀ ਨਗਰ ਸਥਿਤ ਕਮਲਮ ਦਫ਼ਤਰ ਵਿਖੇ ਹੋ ਰਹੀ ਹੈ। ਬੈਠਕ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ-ਨਾਲ ਪ੍ਰਦੇਸ਼ ਭਾਜਪਾ ਪ੍ਰਧਾਨ ਸੀਆਰ ਪਾਟਿਲ, ਪੁਰਸ਼ੋਤਮ ਰੁਪਾਲਾ ਅਤੇ ਸਿਹਤ ਮੰਤਰੀ ਮਨਸੁਖ ਮੰਡਾਵੀਆ ਸਮੇਤ ਕਈ ਵੱਡੇ ਨੇਤਾ ਮੌਜੂਦ ਹਨ। ਦੱਸ ਦੇਈਏ ਕਿ ਇਹ ਮੀਟਿੰਗ ਅਗਲੇ ਤਿੰਨ ਦਿਨਾਂ ਤੱਕ ਚੱਲੇਗੀ ਜਿਸ ਵਿੱਚ 42 ਵਿਧਾਨ ਸਭਾ ਸੀਟਾਂ ’ਤੇ ਮੰਥਨ ਹੋਵੇਗਾ। ਜ਼ਿਕਰਯੋਗ ਹੈ ਕਿ ਗੁਜਰਾਤ ’ਚ 182 ਵਿਧਾਨ ਸਭਾ ਸੀਟਾਂ ਹਨ।

 

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ