ਸੁਖਜੀਤ ਮਾਨ/ਗੁਰਜੀਤ ਸ਼ੀਂਹ/ਮਾਨਸਾ/ਝੁਨੀਰ। ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਜ਼ਿਲ੍ਹੇ ਦੇ ਕਸਬਾ ਝੂਨੀਰ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (ਏਐਫਐਸਓ) ਨੂੰ ਕਥਿਤ ਤੌਰ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਫਸਰ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। (Assistant)
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਏ.ਐਫ.ਐਸ.ਓ ਵਲੋਂ ਉਸ ਦੇ ਸਸਤੇ ਰਾਸ਼ਨ ਦੇ ਸਰਕਾਰੀ ਡਿੱਪੂ ਦਾ ਲਾਈਸੈਂਸ ਰੱਦ ਨਾ ਕਰਨ ਅਤੇ ਜਾਂਚ ਵਿਚ ਉਸ ਦੀ ਮੱਦਦ ਕਰਨ ਬਦਲੇ 5000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਪੜਤਾਲ ਉਪਰੰਤ ਉਕਤ ਏ.ਐਫ.ਐਸ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।