Bathinda News: ਜਵਾਨੀ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਪੰਚਾਇਤ ਵੱਲੋਂ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਇੰਸਾਂ ਸਨਮਾਨਿਤ

Bathinda News
Bathinda News: ਜਵਾਨੀ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਪੰਚਾਇਤ ਵੱਲੋਂ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਇੰਸਾਂ ਸਨਮਾਨਿਤ

Bathinda News: ਸੰਗਤ ਮੰਡੀ (ਮਨਜੀਤ ਨਰੂਆਣਾ)। ਪਿੰਡ ਬੁਲਾਡੇਵਾਲਾ ਵਿਖੇ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਪਿੰਡ ਦੇ ਚੰਗੇ ਕੰਮਾਂ ’ਚ ਸਹਿਯੋਗ ਕਰਨ ਲਈ ਨਵੀ ਬਣੀ ਸਮੂਹ ਪੰਚਾਇਤ ਵੱਲੋਂ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਇੰਸਾਂ ਨੂੰ ਸਨਮਾਨਿਤ ਕੀਤਾ ਗਿਆ। ਦੱਸਣਾ ਬਣਦਾ ਹੈ ਕਿ ਗੁਰਬਖਸ਼ ਸਿੰਘ ਇੰਸਾ ਬਠਿੰਡਾ ਵਿਖੇ ਟਰੈਫਿਕ ਪੁਲਿਸ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ, ਉਸ ਵੱਲੋਂ ਸਮੇਂ-ਸਮੇਂ ’ਤੇ ਪਿੰਡ ਵਿੱਚ ਜਿੱਥੇ ਚੰਗੇ ਕੰਮਾਂ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ ਉਥੇ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਉਨ੍ਹਾਂ ਨੂੰ ਜਾਗਰੂਕ ਕਰਦਿਆਂ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ।

Read Also : Ludhiana News: ਵਿਦੇਸ਼ ਭੇਜਣ ਦੇ ਨਾਂਅ ’ਤੇ 16 ਲੱਖ ਰੁਪਏ ਦੀ ਧੋਖਾਧੜੀ

ਗੁਰਬਖਸ਼ ਸਿੰਘ ਇੰਸਾਂ ਦੇ ਇਨ੍ਹਾਂ ਚੰਗੇ ਕੰਮਾਂ ਨੂੰ ਵੇਖਦਿਆਂ ਪਿੰਡ ਦੇ ਸਰਪੰਚ ਸੁਖਮੰਦਰ ਸਿੰਘ ਤੇ ਸਮੂਹ ਪੰਚਾਇਤ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸਰਪੰਚ ਸੁਖਮੰਦਰ ਸਿੰਘ ਨੇ ਕਿਹਾ ਕਿ ਇਹ ਉਹਨਾਂ ਦੇ ਪਿੰਡ ਲਈ ਬੜੇ ਮਾਣ ਦੀ ਗੱਲ ਹੈ ਕਿ ਗੁਰਬਖਸ਼ ਸਿੰਘ ਇੰਸਾ ਡਿਊਟੀ ਦੇ ਨਾਲ-ਨਾਲ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਉਹਨਾਂ ਨੂੰ ਜਾਗਰਕ ਕਰ ਰਿਹਾ ਹੈ, ਉਨ੍ਹਾਂ ਕਿਹਾ ਕਿ ਗੁਰਬਖਸ਼ ਸਿੰਘ ਦੇ ਇਸ ਨੇਕ ਕਾਰਜ ਦੇ ਨਾਲ ਪੰਚਾਇਤ ਵੱਲੋਂ ਮੋਢੇ ਨਾਲ ਮੋਢਾ ਮਿਲਾਉਂਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਪਿੰਡ ਦੀ ਸਮੂਹ ਪੰਚਾਇਤ ਅਤੇ ਪਤਵੰਤੇ ਮੌਜ਼ੂਦ ਸਨ। Panchayat