ਸਾਡੇ ਨਾਲ ਸ਼ਾਮਲ

Follow us

16.5 C
Chandigarh
Thursday, January 22, 2026
More
    Home ਸੂਬੇ ਪੰਜਾਬ ਕੈਂਸਰ ਪੀੜਤ 17...

    ਕੈਂਸਰ ਪੀੜਤ 17 ਮਰੀਜ਼ਾਂ ਨੂੰ 51000 ਰੁਪਏ ਇਲਾਜ ਲਈ ਸਹਾਇਤਾ ਰਾਸ਼ੀ ਦਿੱਤੀ

    ਕੈਂਸਰ ਪੀੜਤ 17 ਮਰੀਜ਼ਾਂ ਨੂੰ 51000 ਰੁਪਏ ਇਲਾਜ ਲਈ ਸਹਾਇਤਾ ਰਾਸ਼ੀ ਦਿੱਤੀ

    ਕੋਟਕਪੂਰਾ (ਸੁਭਾਸ਼ ਸ਼ਰਮਾ)। ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਵਲੋਂ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ’ਤੇ ਕੈਂਸਰ ਪੀੜਤ 17 ਮਰੀਜ਼ਾਂ ਨੂੰ 51000 ਰੁਪਏ ਇਲਾਜ ਲਈ ਸਹਾਇਤਾ ਕੀਤੀ ਗਈ। ਇਸ ਸਮੇਂ ਗੁਰਪ੍ਰੀਤ ਸਿੰਘ ਚੰਦਬਾਜਾ ਸੰਸਥਾਪਕ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੋੜਵੰਦਾਂ ਦੀ ਸੇਵਾ ਲਈ ਆਪੋ-ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।

    ਕਾਰਜਕਾਰੀ ਪ੍ਰਧਾਨ ਮੱਘਰ ਸਿੰਘ ਅਤੇ ਹਰਵਿੰਦਰ ਸਿੰਘ ਮਰਵਾਹ ਮੁਤਾਬਿਕ ਸੁਸਾਇਟੀ ਵਲੋਂ ਲੋੜਵੰਦ ਮਰੀਜ਼ਾਂ ਦੀ ਸੇਵਾ ਲਈ ਸਮਾਗਮ ਰੱਖਿਆ ਗਿਆ, ਜਿਸ ’ਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਜੇਰੇ ਇਲਾਜ ਫਰੀਦਕੋਟ, ਫਿਰੋਜ਼ਪੁਰ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਤਰਨਤਾਰਨ ਸਾਹਿਬ, ਮਾਨਸਾ, ਬਠਿੰਡਾ, ਫਾਜ਼ਿਲਕਾ ਜਿਲਿਆਂ ਨਾਲ ਸਬੰਧਤ ਮਰੀਜਾਂ ਨੂੰ ਸੇਵਾ ਦਿੱਤੀ ਗਈ। ਪੈੱ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਕਿਹਾ ਕਿ ਮਰੀਜਾਂ ਦੀ ਸੇਵਾ ਦੇ ਨਾਲ-ਨਾਲ ਬੱਚਿਆਂ ਨੂੰ ਮੁਫਤ ਕੰਪਿਊਟਰ ਸਿੱਖਿਆ, ਸਕੂਲਾਂ ’ਚ ਜਾਗਰੂਕਤਾ ਸੈਮੀਨਾਰ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਕਾਰਜ ਜਾਰੀ ਰਹਿਣਗੇ। ਅੰਤ ’ਚ ਰਾਜਿੰਦਰ ਸਿੰਘ ਬਰਾੜ, ਇੰਸ. ਹਰੀਸ਼ ਵਰਮਾ ਨੇ ਸੁਸਾਇਟੀ ਵਲੋਂ ਦਾਨੀ ਵੀਰ/ਭੈਣਾ ਦਾ ਧੰਨਵਾਦ ਕੀਤਾ, ਜਿਨਾਂ ਦੇ ਸਹਿਯੋਗ ਸਦਕਾ ਸੇਵਾ ਕਾਰਜ ਨਿਰੰਤਰ ਚੱਲ ਰਹੇ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਜਗਤਾਰ ਸਿੰਘ ਗਿੱਲ, ਅੰਤਰਰਾਸ਼ਟਰੀ ਹਾਕੀ ਕੋਚ ਹਰਬੰਸ ਸਿੰਘ, ਗੁਰਮੀਤ ਸਿੰਘ ਸੰਧੂ, ਬਲਵਿੰਦਰ ਸਿੰਘ ਸੰਧੂ, ਰਵਿੰਦਰ ਸਿੰਘ ਬੁਗਰਾ, ਜਸਵੰਤ ਸਿੰਘ ਬਰਾੜ ਆਦਿ ਵੀ ਹਾਜਰ ਸਨ।