(ਸਤੀਸ਼ ਜੈਨ) ਰਾਮਾਂ ਮੰਡੀ। ਸੂਬੇ ਵਿੱਚ ਅਪਰਾਧੀਆਂ ਦਾ ਮਨੋਬਲ ਕਿੰਨਾ ਉੱਚਾ ਹੈ ਅਤੇ ਲੁੱਟ-ਖੋਹ ਦਾ ਬਜ਼ਾਰ ਕਿਸ ਕਦਰ ਗਰਮ ਹੈ ਇਸ ਦਾ ਜਿਉਂਦਾ ਜਾਗਦਾ ਸਬੂਤ ਉਸ ਵੇਲੇ ਦੇਖਣ ਨੂੰ ਮਿਲਿਆ ਜਦੋਂ ਸੋਮਵਾਰ ਸ਼ਾਮ ਨੂੰ ਰਾਮਾਂ ਮੰਡੀ ਦੇ ਨਾਲ ਲੱਗਦੇ ਪਿੰਡ ਬਾਘਾ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇੱਕ ਨੌਜਵਾਨ ਦਾ ਪਿਸਤੌਲ ਦੀ ਨੋਕ ’ਤੇ 24 ਹਜ਼ਾਰ ਦੀ ਨਗਦੀ ਅਤੇ ਮੋਬਾਈਲ ਫ਼ੋਨ ਲੁੱਟ ਲਿਆ। (Robbery Incident)
ਇਹ ਵੀ ਪੜ੍ਹੋ : ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪੱਤਰਕਾਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਪੀੜਤ ਨੌਜਵਾਨ ਪਿ੍ਰੰਸ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਮੋਬਾਈਲ ਫ਼ੋਨ ਅਤੇ ਇਸ ਦਾ ਸਮਾਨ ਵੇਚਣ ਦਾ ਕੰਮ ਕਰਦਾ ਹੈ ਅਤੇ ਸੋਮਵਾਰ ਸ਼ਾਮ ਨੂੰ ਉਹ ਕੰਮ ਤੋਂ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ ਅਤੇ ਉਸਦਾ ਮੋਟਰਸਾਈਕਲ ਨੂੰ ਰੋਕ ਲਿਆ। ਉਹਨਾਂ ਨੇ ਪਿਸਤੌਲ ਦੀ ਨੋਕ ’ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੀੜਤ ਨੇ ਥਾਣੇ ’’ਚ ਸ਼ਿਕਾਇਤ ਦਰਜ ਕਰਵਾ ਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਲਾਖਾਂ ਪਿੱਛੇ ਭੇਜਣ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮੰਡੀ ਵਾਸੀਆਂ ਦਾ ਕਹਿਣਾ ਹੈ ਕਿ ਆਪ ਸਰਕਾਰ ਦੇ ਰਾਜ ਵਿੱਚ ਲੁਟੇਰਿਆਂ ਦੇ ਹੌਂਸਲੇ ਐਨੇ ਜਿਆਦਾ ਵਧ ਗਏ ਹਨ ਕਿ ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਹੀ ਨਹੀਂ ਰਿਹਾ। Robbery Incident