ਅਤੀਕ ਦਾ ਬੇਟਾ ਅਸਦ ਮੁਕਾਬਲੇ ‘ਚ ਕੀਤਾ ਢੇਰ

(ਸੱਚ ਕਹੂੰ ਨਿਊਜ਼) ਲਖਨਊ। ਉੱਤਰ ਪ੍ਰਦੇਸ਼ ਦੇ ਝਾਂਸੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਮੇਸ਼ ਪਾਲ ਹੱਤਿਆ ਕਾਂਡ ‘ਚ ਫਰਾਰ ਮਾਫੀਆ ਅਤੀਕ ਅਹਿਮਦ ਦੇ ਬੇਟੇ ਅਸਦ ਅਤੇ ਸ਼ੂਟਰ ਗੁਲਾਮ ਮੁਹੰਮਦ ਨੂੰ ਯੂਪੀ ਐੱਸਟੀਐੱਫ ਨੇ ਮੁਕਾਬਲੇ ‘ਚ ਮਾਰ ਦਿੱਤਾ ਹੈ। ਦੋਵਾਂ ‘ਤੇ ਪੰਜ-ਪੰਜ ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਦੋਵਾਂ ਕਾਤਲਾਂ ਦਾ ਐਨਕਾਊਂਟਰ ਸੂਬੇ ਦੇ ਝਾਂਸੀ ਜ਼ਿਲ੍ਹੇ ਵਿੱਚ ਹੋਇਆ। STF ਨੇ ਮੁਕਾਬਲੇ (Encounter) ‘ਚ ਮਾਰੇ ਗਏ ਦੋਵਾਂ ਕਾਤਲਾਂ ਕੋਲੋਂ ਵਿਦੇਸ਼ੀ ਹਥਿਆਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸੇ ਤਰ੍ਹਾਂ, ਗ੍ਰਹਿ ਦੇ ਪ੍ਰਮੁੱਖ ਸਕੱਤਰ ਨੇ ਮੁੱਖ ਮੰਤਰੀ ਯੋਗੀ ਨੂੰ ਐਨਕਾਊਂਟਰ ਦੀ ਰਿਪੋਰਟ ਦਿੱਤੀ।

Encounter

 

ਅਤੀਕ ਅਤੇ ਅਸ਼ਰਫ ਸੀਜੇਐਮ ਅਦਾਲਤ ਵਿੱਚ ਪੇਸ਼ ਹੋਏ (Encounter)

ਉਮੇਸ਼ ਪਾਲ ਕਤਲ ਕਾਂਡ ਦੇ ਦੋਸ਼ੀ ਮਾਫੀਆ ਮੁਲਜ਼ਮ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਅਲੀ ਨੂੰ ਵੀਰਵਾਰ ਨੂੰ ਸਖ਼ਤ ਸੁਰੱਖਿਆ ਵਿਚਕਾਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਅਤੀਕ ਅਤੇ ਅਸ਼ਰਫ਼ ਨੂੰ ਅੱਜ ਸਵੇਰੇ ਕਰੀਬ 11.15 ਵਜੇ ਸੀਜੇਐਮ ਦੀ ਵਿਸ਼ੇਸ਼ ਅਦਾਲਤ ਵਿੱਚ ਉਮੇਸ਼ ਪਾਲ ਦੇ ਕਤਲ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਰਿਮਾਂਡ ਦੀ ਅਰਜ਼ੀ ਦੇ ਨਾਲ ਪੇਸ਼ ਕੀਤਾ।

ਅਤੀਕ ਨੂੰ ਬੁੱਧਵਾਰ ਨੂੰ ਅਹਿਮਦਾਬਾਦ ਜੇਲ੍ਹ ਤੋਂ ਅਤੇ ਉਸ ਦੇ ਭਰਾ ਅਸ਼ਰਫ਼ ਅਲੀ ਨੂੰ ਬਰੇਲੀ ਜੇਲ੍ਹ ਤੋਂ ਇੱਥੇ ਲਿਆਂਦਾ ਗਿਆ ਸੀ। ਬਸਪਾ ਵਿਧਾਇਕ ਰਾਜੂਪਾਲ ਦੇ ਕਤਲ ਦੇ ਮੁੱਖ ਗਵਾਹ ਉਮੇਸ਼ ਪਾਲ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਅਦਾਲਤ ਪਹਿਲਾਂ ਹੀ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਚੁੱਕੀ ਹੈ। ਉਮੇਸ਼ ਪਾਲ ਦੀ ਪਿਛਲੇ ਫਰਵਰੀ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ‘ਚ ਦੋਸ਼ੀ ਅਤੀਕ ਨੂੰ ਪੁੱਛਗਿੱਛ ਲਈ ਦੁਬਾਰਾ ਪ੍ਰਯਾਗਰਾਜ ਲਿਆਂਦਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ